ਵਿਜੀਲੈਂਸ ਬਿਊਰੋਂ ਵੱਲੋਂ ਖਰੜ ਥਾਣੇ ਦਾ ਥਾਣੇਦਾਰ ਕ੍ਰਿਸ਼ਨ ਚੰਦ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ
ਪੰਜਾਬ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਵੱਲੋਂ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਅਤੇ ਰਣਦੀਪ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੰਲਵਾਰ ਨੂੰ ਖਰੜ ਥਾਣੇ ਵਿੱਚ ਤਾਇਨਾਤ ਥਾਣੇਦਾਰ ਏਐਸਆਈ ਕ੍ਰਿਸ਼ਨ ਚੰਦ ਨੂੰ ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸੰਬੰਧੀ ਡੀਐਸਪੀ ਵਿਜੀਲੈਂਸ ਸ੍ਰੀ ਧਰਮਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਏਐਸਆਈ ਕ੍ਰਿਸ਼ਨ ਚੰਦ ਦੇ ਖ਼ਿਲਾਫ਼ ਵਿਜੀਲੈਂਸ ਮੁਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਵੱਖ ਵੱਖ ਧਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੋਲ ਕਰੀਬ 10-15 ਦਿਨ ਪਹਿਲਾਂ ਰੰਧਾਵਾ ਰੋਡ, ਖਰੜ ਨਿਵਾਸੀ ਪਲਵਿੰਦਰ ਸਿੰਘ ਵੱਲੋਂ ਉਸ ਦੇ ਪਿਤਾ ਨਾਲ ਮੋਟਰ ਸਾਈਕਲ ਨੂੰ ਲੈ ਕੇ ਹੋਏ ਵਿਵਾਦ ਦੇ ਸੰਬੰਧ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਤੋੱ ਬਾਅਦ ਕ੍ਰਿਸ਼ਨ ਚੰਦ ਵੱਲੋਂ ਇਸ ਮਾਮਲੇ ਨੂੰ ਪਲਵਿੰਦਰ ਸਿੰਘ ਦੇ ਹੱਕ ਵਿੱਚ ਕਰਨ ਵਾਸਤੇ ਉਸ ਤੋੱ 15 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਰਕਮ ਜ਼ਿਆਦਾ ਹੋਣ ਦੇ ਕਾਰਨ ਪਲਵਿੰਦਰ ਵੱਲੋਂ 15 ਹਜ਼ਾਰ ਦੀ ਵਜਾਏ 10 ਹਜ਼ਾਰ ਰੁਪਏ ਦੇਣ ਤੇ ਫੈਸਲਾ ਹੋਇਆ ਸੀ।
ਡੀਐਸਪੀ ਦੇ ਦੱਸਣ ਮੁਤਾਬਕ ਇਸ ਮਾਮਲੇ ਵਿੱਚ ਸ਼ਿਕਾਇਤ ਮਿਲਣ ਤੇ ਉਨ੍ਹਾਂ ਵੱਲੋੱ ਇੱਕ ਟੀਮ ਦਾ ਗਠਨ ਕੀਤਾ ਗਿਆ ਅਤੇ ਏ ਐਸ ਆਈ ਕ੍ਰਿਸ਼ਨ ਚੰਦ ਨੂੰ ਪਲਵਿੰਦਰ ਤੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਉਹਨਾਂ ਦੱਸਿਆਂ ਕਿ ਇਹ ਗ੍ਰਿਫਤਾਰੀ ਅੱਜ ਸਵੇਰੇ ਹੀ ਕੀਤੀ ਗਈ ਹੈ ਜਿਸ ਦੇ ਵਿੱਚ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਬੁੱਧਵਾਰ ਨੂੰ ਮੁਹਾਲੀ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …