ਖੇਲੋ ਇੰਡੀਆ ਯੂਥ ਗੇਮਜ਼: ਪੰਜਾਬ ਦੀ ਗਤਕਾ ਟੀਮ ਨੇ 9 ਮੈਡਲ ਜਿੱਤ ਕੇ ਗਤਕੇ ਦਾ ਮਾਣ ਵਧਾਇਆ: ਸੋਹਲ

ਪੰਜਾਬ ਦੀ ਗਤਕਾ ਟੀਮ ਨੇ 4 ਗੋਲਡ, 2 ਸਿਲਵਰ ਤੇ 3 ਕਾਂਸੀ ਦੇ ਮੈਡਲ ਜਿੱਤੇ

ਨਬਜ਼-ਏ-ਪੰਜਾਬ, ਮੁਹਾਲੀ, 24 ਜਨਵਰੀ:
ਖੇਲੋ ਇੰਡੀਆ ਯੂਥ ਗੇਮਜ਼-2023 ਵਿੱਚ ਪੰਜਾਬ ਗਤਕਾ ਐਸੋਸੀਏਸ਼ਨ ਦੀ ਅਗਵਾਈ ਵਾਲੀ ਪੰਜਾਬ ਦੀ ਟੀਮ ਦੇ 13 ਖਿਡਾਰੀਆਂ ਨੇ ਕੁੱਲ 6 ਮੁਕਾਬਲਿਆਂ ’ਚੋਂ ਸੋਨੇ ਦੇ 4, ਚਾਂਦੀ ਦੇ 2 ਅਤੇ ਕਾਂਸੀ ਦੇ 3 ਮੈਡਲ ਜਿੱਤ ਕੇ ਸਭ ਤੋਂ ਵੱਧ 9 ਮੈਡਲ ਜਿੱਤਣ ਦਾ ਰਿਕਾਰਡ ਸਥਾਪਿਤ ਕੀਤਾ ਹੈ। ਨਾਲ ਹੀ ਪੰਜਾਬ ਦੀ ਟੀਮ ਨੂੰ ਲੜਕੇ ਅਤੇ ਲੜਕੀਆਂ ਵਿੱਚ ਓਵਰਆਲ ਪਹਿਲਾ ਸਥਾਨ ਮਿਲਿਆ। ਇਸ ਪ੍ਰਾਪਤੀ ਲਈ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਅਤੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਕਾਰਜਕਾਰੀ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਸਮੂਹ ਟੀਮਾਂ ਅਤੇ ਜੇਤੂ ਖਿਡਾਰੀਆਂ ਦੇ ਨਾਲ ਨਾਲ ਪੰਜਾਬ ਗਤਕਾ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਸਪੋਰਟਸ ਸਟਾਫ਼ ਨੂੰ ਵਧਾਈ ਦਿੱਤੀ।
ਡਾ. ਰਜਿੰਦਰ ਸੋਹਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗਤਕੇ ਦੀ ਟੀਮ ਆਸਾਮ, ਗੋਆ ਅਤੇ ਮੱਧ ਪ੍ਰਦੇਸ਼ ਵਿੱਚ ਵੀ ਜਿੱਤ ਦੇ ਝੰਡੇ ਗੱਡ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਗਤਕਾ ਐਸੋਸੀਏਸ਼ਨ, ਪੰਜਾਬ ਸਟੇਟ ਸਪੋਰਟਸ ਕੌਂਸਲ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ ਤੋਂ ਮਾਨਤਾ ਪ੍ਰਾਪਤ ਹੈ ਅਤੇ ਗਤਕੇ ਨੂੰ ਹੋਰ ਬੁਲੰਦੀਆਂ ਤੇ ਲਿਜਾਉਣ ਲਈ ਫੈਡਰੇਸ਼ਨ ਦਿਨ ਰਾਤ ਮਿਹਨਤ ਕਰ ਰਹੀ ਹੈ।
ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਅਤੇ ਖੇਲੋ ਇੰਡੀਆ ਖੇਡਾਂ ਵਿੱਚ ਗਤਕਾ ਕੰਪੀਟੀਸ਼ਨ ਮੈਨੇਜਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਤਾਮਿਲਨਾਡੂ ਵਿਖੇ ਚੱਲ ਰਹੀਆਂ ਇਨ੍ਹਾਂ ਯੂਥ ਗੇਮਜ਼ ਵਿੱਚ ਗਤਕੇ ਸਮੇਤ 26 ਖੇਡਾਂ ਦੇ ਮੁਕਾਬਲੇ (19 ਜਨਵਰੀ ਤੋਂ 31 ਜਨਵਰੀ ਤੱਕ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਹਨ) ਵਿੱਚ ਗਤਕਾ ਖੇਡ ਦੇ ਮੁਕਾਬਲੇ 21 ਤੋਂ 23 ਜਨਵਰੀ ਤੱਕ ਮਦੁਰਾਈ ਦੇ ਐਸਡੀਏਟੀ ਦੇ ਜ਼ਿਲ੍ਹਾ ਕੰਪਲੈਕਸ ਵਿੱਚ ਸਮਾਪਤ ਹੋਏ। ਜਿਸ ਵਿੱਚ ਪੰਜਾਬ ਸਮੇਤ 19 ਸੂਬਿਆਂ ਦੇ ਲੜਕੇ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਇਨ੍ਹਾਂ ਤਿੰਨ ਰੋਜ਼ਾ ਮੁਕਾਬਲਿਆਂ ਵਿੱਚ 80 ਲੜਕੇ ਅਤੇ 80 ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਦੀ ਟੀਮ ਨੇ 9 ਮੈਡਲ ਜਿੱਤ ਕੇ ਸੂਬੇ ਦਾ ਨਾਂ ਰੌਸ਼ਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…