Share on Facebook Share on Twitter Share on Google+ Share on Pinterest Share on Linkedin ਖਿਜ਼ਰਾਬਾਦ ਛਿੰਝ ਕਮੇਟੀ ਨੇ ਅਕਾਲੀ ਆਗੂ ਰਣਜੀਤ ਗਿੱਲ ਨੂੰ ਦਿੱਤਾ ਸੱਦਾ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 31 ਅਗਸਤ: ਨੇੜਲੇ ਕਸਬਾਨੁਮਾ ਪਿੰਡ ਖਿਜ਼ਰਾਬਾਦ ਵਿਖੇ ਸਦੀਆਂ ਤੋਂ ਚੱਲਦੇ ਆ ਰਹੇ ਪੁਰਾਤਨ ਛਿੰਝ ਮੇਲੇ ਲਈ ਪ੍ਰਬੰਧਕਾਂ ਵੱਲੋਂ ਸਰਪੰਚ ਹਰਦੀਪ ਸਿੰਘ ਖਿਜ਼ਰਬਾਦ ਜਨਰਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੋਹਾਲੀ ਦੀ ਅਗਵਾਈ ਵਿਚ ਹਲਕਾ ਖਰੜ ਦੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੂੰ ਸੱਦਾ ਦਿੱਤਾ। ਇਸ ਮੌਕੇ ਛਿੰਝ ਮੇਲੇ ਸਬੰਧੀ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨਾਲ ਵਿਚਾਰਾਂ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਸਾਥੀਆਂ ਸਮੇਤ ਖਿਜ਼ਰਾਬਾਦ ਦੇ ਛਿੰਝ ਮੇਲੇ ਵਿਚ ਪਹੁੰਚਣ ਦਾ ਸੱਦਾ ਦਿੱਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਛਿੰਝ ਮੇਲੇ ਵਿੱਚ ਪਹੁੰਚਣ ਦਾ ਭਰੋਸਾ ਦਿੱਤਾ। ਉਨ੍ਹਾਂ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਪੁਰਾਤਨ ਖੇਡਾਂ ਅਤੇ ਛਿੰਝ ਕਰਵਾਉਣਾ ਇੱਕ ਵਧੀਆ ਉਪਰਾਲਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ 1 ਲੱਖ 51 ਹਜ਼ਾਰ ਰੁਪਏ ਦੀ ਝੰਡੀ ਦੀ ਵੱਡੀ ਕੁਸ਼ਤੀ ਭਾਰਤ ਕੇਸਰੀ ਪਹਿਲਵਾਨ ਮੌਸਮ ਖੱਤਰੀ ਤੇ ਰੂਬਲਜੀਤ ਖੰਨਾ ਵਿਚਕਾਰ ਹੋਵੇਗੀ ਅਤੇ ਹੋਰ ਨਗਦ ਇਨਾਮਾਂ ਵਾਲੀਆਂ ਕੁਸ਼ਤੀਆਂ ਵੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਵਿਚ ਦੇਸ਼ ਦੇ ਵੱਖ ਵੱਖ ਕੁਸਤੀ ਅਖਾੜਿਆਂ ਵਿੱਚੋਂ ਸੱਦੇ ਹੋਏ ਪਹਿਲਵਾਨ ਹਿੱਸਾ ਲੈਣਗੇ ਅਤੇ ਸਾਰੀਆਂ ਕੁਸ਼ਤੀਆਂ ਦੇ ਮੁਕਾਬਲੇ ਆਰ ਪਾਰ ਦੇ ਹੋਣਗੇ। ਇਸ ਮੌਕੇ ਭੁਪਿੰਦਰ ਸਿੰਘ ਕਾਲਾ, ਬਲਦੇਵ ਸਿੰਘ ਖਿਜ਼ਰਾਬਾਦ, ਜਸਵਿੰਦਰ ਸਿੰਘ ਕਾਲਾ, ਸਤਨਾਮ ਸਿੰਘ ਸੱਤਾ, ਬਲਬੀਰ ਸਿੰਘ ਮੰਗੀ, ਬਲਜਿੰਦਰ ਸਿੰਘ ਭੇਲੀ, ਹਰਦੀਪ ਸਿੰਘ ਸਰਪੰਚ ਸਮੇਤ ਪਿੰਡ ਦੇ ਪਤਵੰਤੇ ਛਿੰਝ ਕਮੇਟੀ ਦੇ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ