
ਕਿਰਨਪ੍ਰੀਤ ਕੌਰ ਨੇ ਦਸਵੀਂ ਦੀ ਪ੍ਰੀਖਿਆ ਵਿੱਚ 9.8 ਸੀਜੀਪੀਏ ਅੰਕ ਹਾਸਲ ਕੀਤੇ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 8 ਜੂਨ:
ਸਥਾਨਕ ਸ਼ਹਿਰ ਦੇ ਮਾਡਲ ਟਾਊਨ ਦੀ ਵਾਸੀ ਕਿਰਨਪ੍ਰੀਤ ਕੌਰ ਨੇ ਸੀ.ਬੀ.ਐਸ.ਈ ਬੋਰਡ ਦੀ 10ਵੀਂ ਦੀ ਪ੍ਰੀਖਿਆ ਵਿੱਚੋਂ 9.8 ਸੀ.ਸੀ.ਪੀ.ਏ ਲੈ ਕੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰ.ਪੀ ਸੈਂਗਰ ਨੇ ਦੱਸਿਆ ਕਿ ਕਿਰਨਪ੍ਰੀਤ ਕੌਰ ਪੁੱਤਰੀ ਦਵਿੰਦਰ ਧਾਲੀਵਾਲ ਜੋ ਕਿ ਇੰਟਰਨੈਸ਼ਨਲ ਪਬਲਿਕ ਸਕੂਲ ਕੁਰਾਲੀ ਵਿਖੇ ਪੜਦੀ ਹੈ ਨੇ ਦਸਵੀਂ ਦੀ ਸੀ.ਬੀ.ਐਸ.ਈ ਬੋਰਡ ਦੀ ਪ੍ਰੀਖਿਆ ਵਿਚ 9.8 ਸੀ.ਜੀ.ਪੀ.ਏ ਲੈਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਲੜਕੀ ਦੀ ਮਾਤਾ ਮਨਜੀਤ ਕੌਰ ਨੇ ਉਸਦਾ ਮੂੰਹ ਮਿੱਠਾ ਕਰਵਾਇਆ।