Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਹਿਬ ਮਾਤਾ ਗੁਜ਼ਰੀ ਜੀ ਸੈਕਟਰ-1 ਵੱਲੋਂ ਮਹਾਨ ਕੀਰਤਨ ਦਰਬਾਰ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਨਵੰਬਰ: ਮਾਤਾ ਗੁਜ਼ਰੀ ਗੁਰਦੁਆਰਾ ਸਾਹਿਬ ਸੈਕਟਰ-1 ਖਰੜ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ‘ਮਹਾਨ ਕੀਰਤਨ ਦਰਬਾਰ’ ਕਰਵਾਇਆ ਗਿਆ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਭਾਈ ਗੁਰਪ੍ਰੀਤ ਸਿੰਘ ਜੀ ਲਾਂਡਰਾਂ ਵਾਲੇ ਦੇ ਢਾਡੀ ਜਥੇ ਵਲੋਂ ਸਿੱਖ ਇਤਿਹਾਸ ਅਤੇ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੇ ਚਾਨਣਾ ਪਾਇਆ। ਭਾਈ ਜੁਗਿੰਦਰ ਸਿੰਘ ਜੀ ਰਿਆੜਾ, ਬੀਬੀ ਗਗਨਦੀਪ ਕੌਰ ਜੀ ਖਾਲਸਾ, ਬੀਬੀ ਚਰਨਜੀਤ ਕੌਰ ਜੀ ਰਤਵਾੜਾ ਸਾਹਿਬ ਵਾੇ, ਭਾਈ ਹਰਵਿੰਦਰ ਸਿੰਘ ਜੀ ਹਜੂਰੀ ਰਾਗੀ ਮਾਤਾ ਗੁਜ਼ਰੀ ਗੁਰਦੁਆਰਾ ਸਾਹਿਬ, ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦੇ ਹੋਏ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਸਮਾਗਮ ਵਿਚ ਪ੍ਰਭਜੋਤ ਸਿੰਘ ਕਾਹਲੋ ਅਤੇ ਐਨ.ਆਰ.ਆਈ ਪਰਿਵਾਰ ਵੱਲੋਂ……..ਸਹਿਯੋਗ ਦਿੱਤਾ ਗਿਆ। ਸਮਾਗਮ ਵਿਚ ਸਟੇਜ਼ ਸਕੱਤਰ ਦੀ ਜ਼ਿੰਮੇਵਾਰੀ ਜਸਵੰਤ ਸਿੰਘ ਨੇ ਨਿਭਾਈ। ਇਸ ਮੌਕੇ ਮਾਸਟਰ ਹਰਨੇਕ ਸਿੰਘ, ਮਨਜੀਤ ਸਿੰਘ ਖਾਲਸਾ, ਦੇਵਿੰਦਰ ਸਿੰਘ, ਜਸਵੀਰ ਸਿੰਘ, ਜਸਵੰਤ ਸਿੰਘ, ਸਿੰਗਾਰਾ ਸਿੰਘ, ਭਜਨ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਦਰਸ਼ਨ ਸਿੰਘ, ਅਮਰ ਸਿੰਘ, ਗਿਆਨ ਸਿੰਘ, ਕਾਲਾ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ’ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ