Nabaz-e-punjab.com

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਪੰਥ ਪ੍ਰਸਿੱਧ ਕਥਾ ਵਾਚਕਾਂ ਤੇ ਰਾਗੀ ਜਥਿਆਂ ਨੇ ਗੁਰਬਾਣੀ ਤੇ ਸਿੱਖ ਧਰਮ ਦੇ ਫ਼ਲਸਫ਼ੇ ’ਤੇ ਰੋਸ਼ਨੀ ਪਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਇੱਥੋਂ ਦੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਬਲੌਂਗੀ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਕਥਾ ਵਾਚਕਾਂ ਅਤੇ ਵੱਖ ਵੱਖ ਰਾਗੀ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ। ਤਿੰਨ ਕੈਬਨਿਟ ਮੰਤਰੀਆਂ ਬਲਬੀਰ ਸਿੰਘ ਸਿੱਧੂ, ਸਾਧੂ ਸਿੰਘ ਧਰਮਸੋਤ ਅਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਦੀ ਪ੍ਰੇਰਣਾ ਦਿੰਦਿਆਂ ਨੌਜਵਾਨਾਂ ਨੂੰ ਯੋਗ ਅਗਵਾਈ ਦੀ ਲੋੜ ’ਤੇ ਜ਼ੋਰ ਦਿੱਤਾ।
ਸਮਾਗਮ ਦੀ ਅਰੰਭਤਾ ਸਵੇਰੇ 9 ਵਜੇ ਮਾਤਾ ਸਾਹਿਬ ਕੌਰ ਕਾਲਜ ਦੀਆਂ ਵਿਦਿਆਰਥਣਾਂ ਦੇ ਸ਼ਬਦ ਕੀਰਤਨ ਨਾਲ ਹੋਈ। ਉਪਰੰਤ ਬਾਅਦ ਦੁਪਹਿਰ ਤੱਕ ਗੁਰਬਾਣੀ ਕੀਰਤਨ ਜਾਰੀ ਰਿਹਾ। ਭਾਈ ਸਾਹਿਬ ਸਿੰਘ ਮਾਰਕੰਡਾ ਵਾਲਿਆਂ ਨੇ ਸ਼ਬਦ ਗੁਰੂ ਦੇ ਫ਼ਲਸਫ਼ੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਅਜੋਕੇ ਸਮੇਂ ਵਿੱਚ ਧਰਮ ਅਤੇ ਵਿਰਸੇ ਨਾਲ ਜੁੜੇ ਸੈਮੀਨਾਰ ਕਰਵਾਏ ਜਾਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਜੀਵਨ ਜਾਚ ਅਤੇ ਯੋਗ ਲੀਡਰਸ਼ਿਪ ਦੀ ਬਹੁਤ ਲੋੜ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਭਾਈ ਅਮਨਦੀਪ ਸਿੰਘ ਅਤੇ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਦੇ ਜਥਿਆਂ ਨੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ। ਭਾਈ ਰਜਿੰਦਰ ਸਿੰਘ ਮੋਹਣੀ ਨੇ ਵੀ ਸ਼ਬਦ ਕੀਰਤਨ ਕੀਤਾ। ਗੁਰਪ੍ਰੀਤ ਸਿੰਘ ਨਿਆਮੀਆਂ ਨੇ ਵਿਦਿਆਰਥੀਆਂ ਨੂੰ ਬਾਣੀ ਅਤੇ ਜੀਵਨ ਜਾਚ ਸਮੇਤ ਸਵੈ ਚਿੰਤਨ ਕਰਨ ਦੀ ਪ੍ਰੇਰਨਾ ਦਿੱਤੀ।
ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਭਵਿੱਖ ਵਿੱਚ ਵਿਦਿਆਰਥੀਆਂ ਲਈ ਧਰਮ ਚਿੰਤਨ ਅਤੇ ਵਿਰਸਾ ਸੰਭਾਲ ਪ੍ਰੋਗਰਾਮਾਂ ਦੀ ਲੜੀ ਚਲਾਉਣ ਤੋਂ ਇਲਾਵਾ ਗੁਰਬਾਣੀ ਫ਼ਲਸਫ਼ੇ ਨਾਲ ਸਬੰਧਤ ਸੈਮੀਨਾਰ ਕਰਵਾਏ ਜਾਣਗੇ। ਸਮਾਗਮ ਨੂੰ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਐਸਜੀਪੀਸੀ ਮੈਂਬਰ ਤੇ ਪੰਥਕ ਆਗੂ ਭਾਈ ਹਰਦੀਪ ਸਿੰਘ, ਹਰਵੇਲ ਸਿੰਘ ਸੈਣੀ ਅਤੇ ਜੰਗ ਬਹਾਦਰ ਸਿੰਘ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ। ਅੰਤ ਵਿੱਚ ਕਾਲਜ ਦੀ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਨੇ ਸਾਰਿਆਂ ਸੰਗਤਾਂ ਦਾ ਧੰਨਵਾਦ ਕੀਤਾ। ਡਾਇਰੈਕਟਰ (ਅਕਾਦਮਿਕ) ਤੇਗਬੀਰ ਸਿੰਘ ਵਾਲੀਆ ਨੇ ਤਿੰਨੇ ਕੈਬਨਿਟ ਮੰਤਰੀਆਂ, ਵਿਧਾਇਕ ਅਤੇ ਹੋਰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…