nabaz-e-punjab.com

ਗੁਰਦੁਆਰਾ ਸਾਹਿਬ ਮਾਤਾ ਗੁਜ਼ਰੀ ਜੀ ਸਵਰਾਜ ਨਗਰ ਖਰੜ ਵਿੱਚ ਮਹਾਨ ਕੀਰਤਨ ਦਰਬਾਰ 11 ਨੂੰ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 7 ਨਵੰਬਰ:
ਇੱਥੋਂ ਦੇ ਗੁਰਦੁਆਰਾ ਸਾਹਿਬ ਮਾਤਾ ਗੁਜ਼ਰੀ ਜੀ ਸੈਕਟਰ-1 ਖਰੜ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਕਨੱਈਆ ਜੀ ਯੂਥ ਕਲੱਬ ਖਰੜ ਅਤੇ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ 11 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਾਤਾ ਗੁਜ਼ਰੀ ਸੈਕਟਰ-1 ਖਰੜ ਵਿੱਚ ਸ਼ਾਮ ਨੂੰ 5:30 ਵਜੇ ਤੋਂ ਲੈ ਕੇ ਦੇਰ ਰਾਤ 10:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੀਰਤਨ ਦਰਬਾਰ ਵਿੱਚ ਬੀਬੀ ਗਗਨਦੀਪ ਕੌਰ ਜੀ ਖਾਲਸਾ, ਬੀਬੀ ਚਰਨਜੀਤ ਕੌਰ ਜੀ ਰਤਵਾੜਾ ਸਾਹਿਬ ਵਾਲੇ, ਭਾਈ ਹਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਮਾਤਾ ਗੁਜ਼ਰੀ ਗੁਰਦੁਆਰਾ ਸਾਹਿਬ, ਭਾਈ ਜੁਗਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ, ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਮਾਗਮ ਦੀ ਸਮਾਪਤੀ ’ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ। ਉਨ੍ਹਾਂ ਇਲਾਕੇ ਦੀ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਇਸ ਸਮਾਗਮ ਵਿੱਚ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਨ ਲਈ ਵੱਡੀ ਗਿਣਤੀ ਵਿੱਚ ਪਹੁੰਚਣ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…