nabaz-e-punjab.com

ਸ਼ਹੀਦੀ ਗੁਰਪੁਰਬ ਸਬੰਧੀ ਰੋਡਮਾਜਰਾ-ਚੱਕਲਾਂ ਵਿੱਚ ਮਹਾਨ ਕੀਰਤਨ ਦਰਬਾਰ ਅੱਜ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਨਵੰਬਰ:
ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿੱਚ ਨਜ਼ਦੀਕੀ ਪਿੰਡ ਰੋਡਮਾਜਰਾ ਚੱਕਲਾਂ ਨੇੜੇ ਸਿੰਘ ਭਗਵੰਤਪੁਰਾ ਵਿਖੇ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪ੍ਰਧਾਨ ਸੁਖਦਰਸ਼ਨ ਸਿੰਘ ਬਾਜਵਾ ਦੀ ਅਗਵਾਈ ਵਿੱਚ ਮਹਾਨ ਕੀਰਤਨ ਦਰਬਾਰ ਅਤੇ ਅੰਮ੍ਰਿਤ ਸੰਚਾਰ 25 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਗੁਰਦੁਆਰਾ ਪਾਤਿਸ਼ਾਹੀ 10ਵੀਂ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ 23 ਤਰੀਕ ਤੋਂ ਪ੍ਰਕਾਸ਼ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਬਿਕਰਮਜੀਤ ਸਿੰਘ ਗੜ੍ਹੀ ਵਾਲੇ, ਗਿਆਨੀ ਸਾਹਿਬ ਸਿੰਘ ਮਾਰਕੰਡੇ ਵਾਲੇ ਅਤੇ ਭਾਈ ਸ਼ੌਕੀਨ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਸੰਗਤਾਂ ਨੂੰ ਗੁਰਬਾਣੀ ਕਥਾ ਕੀਰਤਨ ਅਤੇ ਸ਼ਬਦ ਵਿਚਾਰਾਂ ਨਾਲ ਨਿਹਾਲ ਕਰਨਗੇ।
ਸ੍ਰੀ ਬਾਜਵਾ ਨੇ ਦੱਸਿਆ ਕਿ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦੇ ਮਕਸਦ ਨਾਲ ਕਰਵਾਏ ਜਾਣ ਵਾਲੇ ਇਨ੍ਹਾਂ ਸਮਾਗਮਾਂ ਦੌਰਾਨ ਹੀ 25 ਨਵੰਬਰ ਨੂੰ ਸਵੇਰੇ ਸਾਢੇ 10 ਵਜੇ ਦਮਦਮੀ ਟਕਸਾਲ ਦੇ ਜਥੇ ਵੱਲੋਂ ਅੰਮ੍ਰਿਤ ਸੰਚਾਰ ਦੀ ਮਹਾਨ ਸੇਵਾ ਨਿਭਾਈ ਜਾਵੇਗੀ। ਉਨ੍ਹਾਂ ਸਮੂਹ ਸੰਗਤਾਂ ਨੂੰ ਇਨ੍ਹਾਂ ਮਹਾਨ ਸਮਾਗਮਾਂ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…