ਜਥੇਦਾਰ ਬਾਬਾ ਹਰਬੰਸ ਸਿੰਘ ਦੇ ਬਰਸੀ ਸਮਾਗਮ ਮੌਕੇ ਵਿਸ਼ੇਸ਼ ਕੀਰਤਨ ਦਰਬਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਜੁਲਾਈ:
ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕਾਰ ਸੇਵਾ ਦੇ ਪੁੰਜ, ਸੱਚ ਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਬਰਸੀ ਸਮਾਗਮ ਤੇ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ। ਬਰਸੀ ਸਮਾਗਮ ਦੇ ਸਬੰਧ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਹਰਜੋਤ ਸਿੰਘ ਗੁਰਦਾਸਪਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਅਮਰਜੀਤ ਸਿੰਘ ਖਾਲਸਾ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਹਰਪ੍ਰੀਤ ਸਿੰਘ, ਬੀਬੀ ਉਲ਼ਤਮਜੀਤ ਕੌਰ, ਭਾਈ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਬਲਜੀਤ ਸਿੰਘ ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਖਦੇਵ ਸਿੰਘ ਦੇ ਜੱਥਿਆਂ ਤੋੱ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇੇ ਬਚਨਾਂ ਅਨੁਸਾਰ ਸ੍ਰੀ ਦਰਬਾਰ ਸਾਹਿਬ ਜੀ ਅਤੇ ਦਰਸ਼ਨੀ ਡਿਊਢੀ ਦੀ ਕਾਰ ਸੇਵਾ, ਕਾਰ ਸੇਵਾ ਦੇ ਪੁੰਜ ਸੱਚਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦੇ ਉਲ਼ਚ ਕੋਟੀ ਦੇ ਆਰਕੀਟੈਕਟ ਅਤੇ ਇੰਜਨੀਅਰਾਂ ਦੀ ਦੇਖ ਰੇਖ ਹੇਠ ਕਰਵਾਈ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…