ਜਥੇਦਾਰ ਬਾਬਾ ਹਨੂੰਮਾਨ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੇਸ਼ ਦੀ ਆਜ਼ਾਦੀ ਲਈ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਵੱਲੋਂ ਅੰਗਰੇਜ਼ ਹਕੂਮਤ ਨਾਲ ਲੜੀ ਜੰਗ ਵਿੱਚ ਹਜ਼ਾਰਾਂ ਸਿੰਘਾਂ ਸਮੇਤ ਇਸ ਪਵਿੱਤਰ ਅਸਥਾਨ ’ਤੇ ਪ੍ਰਾਪਤ ਕੀਤੀ ਅਨੋਖੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ। ਭਾਈ ਲਖਵਿੰਦਰ ਸਿੰਘ ਪਾਰਸ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਜਥੇਦਾਰ ਬਾਬਾ ਹਨੂੰਮਾਨ ਸਿੰਘ ਵੱਲੋਂ ਅੰਗਰੇਜ਼ਾਂ ਨਾਲ ਦੇਸ਼ ਦੀ ਆਜ਼ਾਦੀ ਲਈ ਲੜੀ ਜੰਗ ਦਾ ਪੂਰਾ ਪ੍ਰਸੰਗ ਸੰਗਤ ਨੂੰ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਸੁਖਵਿੰਦਰ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ, ਭਾਈ ਰਾਜਵਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਭਾਈ ਕਰਨੈਲ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਜਰਨੈਲ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles

Check Also

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ‘ਧਰਤੀ ਦਿਵਸ’ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 22 ਅਪਰੈਲ: ਇੱਥੋਂ ਦੇ ਸੰਤ…