Share on Facebook Share on Twitter Share on Google+ Share on Pinterest Share on Linkedin ਨਾਨਕਸ਼ਾਹੀ ਸੰਮਤ ਦੇ 551ਵੇਂ ਸਾਲ ਦੇ ਆਗਮਨ ਦਿਵਸ ਦੀ ਖੁਸ਼ੀ ਵਿੱਚ ਕੀਰਤਨ ਦਰਬਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਵੀਰਵਾਰ ਨੂੰ ਨਾਨਕਸ਼ਾਹੀ ਸੰਮਤ ਦੇ 551ਵੇਂ ਸਾਲ ਦੇ ਆਗਮਨ ਦੀ ਖੁਸ਼ੀ ਵਿੱਚ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਭਾਈ ਮਹਿਲ ਸਿੰਘ ਦੇ ਇੰਟਰਨੈਸ਼ਨਲ ਕਵੀਸ਼ਰੀ ਜਥੇ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਉਦਾਸੀਆਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ। ਭਾਈ ਮਨਪ੍ਰੀਤ ਸਿੰਘ ਕਾਨਪੂਰੀ ਦੇ ਅਖੰਡ ਕੀਰਤਨੀ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਹਰਜੀਤ ਸਿੰਘ ਦਾ ਪੰਥਕ ਢਾਡੀ ਜਥਾ, ਭਾਈ ਓਂਕਾਰ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਧਰਮ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਸੁਰਜੀਤ ਸਿੰਘ, ਸੁਖਮਣੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਜਸਵੰਤ ਸਿੰਘ ਆਦਿ ਜਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ