
ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6 ਫਰਵਰੀ 2023 ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਭਾਈ ਨਿਰਵੈਰ ਸਿੰਘ ਖਾਲਸਾ , ਮੁਹਾਲੀ ਵਾਲੇ ,ਢਾਡੀ ਜਥਾ ਅਕਾਲ ਅਕੈਡਮੀ ਗੁਰੂਦੁਆਰਾ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਕੀਰਤਨ ਭਾਈ ਗੁਰਕੀਰਤ ਸਿੰਘ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਭਾਈ ਅਮਰੀਕ ਸਿੰਘ ਕਥਾਵਾਚਕ, ਚੰਡੀਗੜ੍ਹ ਵਾਲਿਆਂ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਖੰਡ ਪਾਠ ਦੇ ਸਮਾਪਨ ਉਪਰੰਤ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ।
ਇਸ ਮੌਕੇ ਡਾ.ਵਰਿੰਦਰ ਭਾਟੀਆ, ਵਾਇਸ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵੀ ਸੰਗਤਾਂ ਨੂੰ ਸੰਬੋਧਨ ਕਰ ਦਿਆਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਗੁਰੂਆਂ ਦੀਆਂ ਕੁਰਬਾਨੀਆਂ ਚੇਤੇ ਕਰਵਾੳੇਂੁਦੇ ਰਹਿਣਾ ਚਾਹੀਦਾ ਹੈ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਗੁਰਬਾਣੀ ਨਾਲ ਜੁੜੀ ਰਹੇ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੈਂਪਸ ਵਿੱਚ ਹੀ ਇੰਮਲਾਈਜ਼ ਬਲੱਡ ਡੋਨਰਜ਼ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਦਾ ਉਦਘਾਟਨ ਡਾ. ਵਰਿੰਦਰ ਭਾਟੀਆ, ਵਾਇਸ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਡਾ. ਭਾਟੀਆ ਵੱਲੋਂ ਖੂਨਦਾਨ ਕਰਨ ਵਾਲਿਆਂ ਦਾ ਹੌਸਲਾ ਵਧਾੳਂੁਦਿਆਂ ਕਿਹਾ ਕਿ ਖੂਨਦਾਨ ਮਾਨਵਤਾ ਲਈ ਕਿਹਾ ਗਿਆ ਉਤਮ ਕਾਰਜ ਹੈ। ਖੂਨਦਾਨ ਸਭ ਤੋਂ ਵੱਡਾ ਦਾਨ ਮੰਨਿਆਂ ਜਾਂਦਾ ਹੈ। ਇਸ ਲਈ ਅਜਿਹੇ ਕਾਰਜ ਸਾਨੂੰ ਲਗਾਤਾਰ ਕਰਦੇ ਰਹਿਣੇ ਚਾਹੀਦੇ ਹਨ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਆਗੂ ਪਰਵਿੰਦਰ ਸਿੰਘ ਖੰਗੂੜਾ, ਪਰਮਜੀਤ ਸਿੰਘ ਤੋਂ ਇਲਾਵਾ ਬਲੱਡ ਡੋਨਰਜ਼ ਸੁਸਾਇਟੀ ਦੇ ਨੁਮਾਇੰਦੇ ਵੀ ਮੌਜੂਦ ਸਨ।
ਬੋਰਡ ਕਰਮਚਾਰੀਆਂ ਅਤੇ ਬਾਹਰੋਂ ਆਈਆਂ ਸੰਗਤਾਂ ਵੱਲੋਂ ਵਧ ਚੜ੍ਹ ਕੇ ਇਸ ਖੂਨਦਾਨ ਕੈਂਪ ਵਿੱਚ ਹਿੱਸਾ ਲਿਆ ਗਿਆ ਪੀਜੀਆਈ ਚੰਡੀਗੜ੍ਹ ਵੱਲੋਂ ਆਈ ਡਾਕਟਰਾਂ ਦੀ ਟੀਮ ਵੱਲੋਂ 54 ਯੂਨਿਟ ਖੂਨ ਇੱਕਤਰ ਕੀਤਾ ਗਿਆ। ਡਾ.ਵਰਿੰਦਰ ਭਾਟੀਆ ਵੱਲੋਂ ਖੂਨ ਦਾਨੀਆਂ ਨੂੰ ਉਚੇਚੇ ਤੌਰ ਤੇ ਗਿਫਟ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਬਲੱਡ ਡੋਨਰਜ਼ ਸੋਸਾਇਟੀ ਦੇ ਪ੍ਰਧਾਨ ਅਜੀਤ ਪਾਲ ਸਿੰਘ ਅਤੇ ਜਨਰਲ ਸਕੱਤਰ ਅਮਰਜੀਤ ਸਿੰਘ ਖਾਲਸਾ ਵੱਲੋਂ ਅਤੇ ਸਮੂਹ ਖੂਨਦਾਨੀ ਮੁਲਾਜ਼ਮਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।