ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਸੋਲਖੀਆਂ ਵਿੱਚ ਕਰਵਾਇਆ ਕੀਰਤਨ ਸਮਾਗਮ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 6 ਮਾਰਚ:
ਨੇੜਲੇ ਪਿੰਡ ਸੋਲਖੀਆਂ ਦੇ ਗੁਰਦੁਆਰਾ ਯਾਦਗਾਰ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਸੱਤਵੇਂ ਪਾਤਸ਼ਾਹ ਗੁਰੂ ਹਰਿ ਰਾਏ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਤ ਬਾਬਾ ਸਰੂਪ ਸਿੰਘ ਸੋਲਖੀਆਂ ਵਾਲਿਆਂ ਦੀ ਅਗਵਾਈ ਹੇਠ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਦੌਰਾਨ ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਵੱਖ-ਵੱਖ ਰਾਗੀ ਢਾਡੀ ਜਥਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਨਿਹਾਲ ਕਰਦਿਆਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਣ ਦਾ ਉਪਦੇਸ਼ ਦਿੱਤਾ।
ਇਸ ਮੌਕੇ ਹੈੱਡ ਗਰੰਥੀ ਭਾਈ ਅਵਤਾਰ ਸਿੰਘ ਸੋਲਖੀਆਂ, ਭਾਈ ਸੁਖਵਿੰਦਰ ਸਿੰਘ ਮਨੇਜਰ, ਮਨੇਜਰ ਭਾਈ ਧਰਮਵੀਰ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੀਬੀ ਸੁਖਜੀਤ ਕੌਰ ਕੌਂਸਲਰ ਕੁਰਾਲੀ, ਇੰਦਰਬੀਰ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ ਸੋਢੀ ਯੂਥ ਆਗੂ, ਗਿਆਨੀ ਸਤਨਾਮ ਸਿੰਘ ਮੁੰਧੋਂ, ਸਰਬਜੀਤ ਕੌਰ ਸਰਪੰਚ ਭੂਪਨਗਰ, ਗਿਆਨੀ ਅਵਤਾਰ ਸਿੰਘ, ਤਜਿੰਦਰ ਸਿੰਘ ਟੋਮਾ, ਰਵਿੰਦਰ ਸਿੰਘ ਖਾਬੜਾਂ, ਹਰਮਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਇਲਾਕੇ ਦੇ ਮੋਹਤਬਰਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ। ਇਸ ਮੌਕੇ ਆਏ ਰਾਗੀ ਢਾਡੀ ਜਥਿਆਂ ਨੂੰ ਸੰਤ ਬਾਬਾ ਸਰੂਪ ਸਿੰਘ ਸੋਲਖੀਆਂ ਵਾਲਿਆਂ ਵੱਲੋਂ ਸਿਰੋਪਾਓ ਬਖਸ਼ਿਸ਼ ਕੀਤੇ ਗਏ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…