Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਾਹਿਬ ਫੇਜ਼-4 ਵਿੱਚ ਕਰਵਾਇਆ ਆਤਮਰਸ ਕੀਰਤਨ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਪਰੈਲ: ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਧੰਨ-ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪਾਵਨ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮਰਸ ਕੀਰਤਨ ਸਮਾਗਮ ਐਤਵਾਰ ਨੂੰ ਸ਼ਾਮੀ 6 ਵਜੇ ਤੋਂ ਦੇਰ ਰਾਤ ਤੱਕ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਨੇ ਦੱਸਿਆ ਕਿ ਇਸ ਸਮਾਗਮ ਦੀ ਆਰੰਭਤਾ ਭਾਈ ਸਤਪਾਲ ਸਿੰਘ ਵੱਲੋਂ ਸ੍ਰੀ ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਹੋਈ ਉਪਰੰਤ ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਫੇਜ਼-4 ਵੱਲੋਂ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਨ੍ਹਾਂ ਤੋਂ ਬਾਅਦ ਗਾਵਹੁ ਸਚੀ ਬਾਣੀ ਆਤਮਰਸ ਕੀਰਤਨ ਕਾਉਂਸਲ ਦੇ ਸਮੂਹ ਜੱਥੇ, ਜਿਨ੍ਹਾਂ ਵਿੱਚ ਭਾਈ ਲਖਵਿੰਦਰ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ, ਭਾਈ ਹਰਜੀਤ ਸਿੰਘ ਜੰਮੂ ਵਾਲੇ, ਭਾਈ ਸੰਤੋਖ ਸਿੰਘ ਚੰਡੀਗੜ੍ਹ ਵਾਲੇ, ਭਾਈ ਅਮਰਜੀਤ ਸਿਘ ਖ਼ਾਲਸਾ ਮੋਹਾਲੀ ਵਾਲਿਆਂ ਸਮੇਤ ਸਮੂਹ ਜੱਥਿਆਂ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਸਰਵਣ ਕਰਵਾ ਕੇ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਗਾਵਹੁ ਸਚੀ ਬਾਣੀ ਆਤਮਰਸ ਕੀਰਤਨ ਕਾਉਂਸਲ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਅਤੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਜਨਰਲ ਸਕੱਤਰ ਸੁਖਦੀਪ ਸਿੰਘ, ਮਹਿੰਦਰ ਸਿੰਘ ਕਾਨਪੁਰੀ, ਹਰਿੰਦਰਪਾਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ