ਕਿਸਾਨ ਜਥੇਬੰਦੀ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਦੀ ਪਤਨੀ ਨੇ ਸੰਭਾਲਿਆ ਮੋਰਚਾ

ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਅਤੇ ਘਰ-ਘਰ ਜਾ ਕੇ ਮੰਗੇ ਵੋਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜਨਵਰੀ:
ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਦੇ ਸਾਂਝੇ ਉੱਦਮ ਤੋਂ ਬਾਅਦ ਹੋਂਦ ਵਿੱਚ ਆਏ ਸੰਯੁਕਤ ਸਮਾਜ ਮੋਰਚਾ ਵੱਲੋਂ ਮੁਹਾਲੀ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਭਾਰਤੀ ਕਿਸਾਨ ਯੂਨੀਅਨ (ਕਾਦੀਆ) ਦੇ ਕੌਮੀ ਬੁਲਾਰੇ ਅਤੇ ਨੌਜਵਾਨ ਆਗੂ ਰਵਨੀਤ ਸਿੰਘ ਬਰਾੜ ਦੀ ਪਤਨੀ ਸ੍ਰੀਮਤੀ ਗਗਨ ਬਰਾੜ ਨੇ ਸ਼ਹਿਰ ਵਿੱਚ ਚੋਣ ਪ੍ਰਚਾਰ ਦਾ ਮੋਰਚਾ ਸੰਭਾਲ ਲਿਆ ਹੈ। ਬੀਬਾ ਬਰਾੜ ਨੇ ਮੁਹਾਲੀ ਦੇ ਫੇਜ਼-7 ਦੀ ਮਾਰਕੀਟ ਸਮੇਤ ਹੋਰਨਾਂ ਮਾਰਕੀਟਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਤੋਂ ਵੋਟ ਮੰਗੇ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਵੀ ਵੋਟਾਂ ਮੰਗੀਆਂ। ਹਾਲਾਂਕਿ ਪਿੱਛੋਂ ਇਹ ਪਰਿਵਾਰ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਖੂੰਡੇ ਹਲਾਲ ਦਾ ਰਹਿਣ ਵਾਲਾ ਹੈ ਪ੍ਰੰਤੂ ਮੌਜੂਦਾ ਸਮੇਂ ਵਿੱਚ ਐਰੋਸਿਟੀ ਦੇ ਬਲਾਕ ਐਫ਼ ਵਿੱਚ ਰਹਿ ਰਹੇ ਹਨ।
ਬੀਬਾ ਬਰਾੜ ਨੇ ਦੱਸਿਆ ਕਿ ਉਹ ਇਕ ਦਹਾਕੇ ਤੋਂ ਮੁਹਾਲੀ ਸ਼ਹਿਰ ਵਿੱਚ ਰਹਿ ਰਹੇ ਹਨ। ਜਿਸ ਕਾਰਨ ਉਹ ਇਲਾਕੇ ਦੀਆਂ ਸਮੱਸਿਆਵਾਂ ਬਾਰੇ ਭਲੀਭਾਂਤ ਜਾਣਦੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕਾ ਕਈ ਪ੍ਰਕਾਰ ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਹੁਣ ਤੱਕ ਇਲਾਕੇ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ। ਦੇਸ਼ ਦੀ ਆਜ਼ਾਦੀ ਦੇ 75 ਵਰ੍ਹਿਆਂ ਬਾਅਦ ਵੀ ਇਸ ਖੇਤਰ ਦੇ ਪਿੰਡਾਂ ਦੀ ਹਾਲਤ ਬਦਤਰ ਬਣੀ ਹੋਈ ਹੈ ਅਤੇ ਸ਼ਹਿਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਟੁੱਟੀਆਂ ਸੜਕਾਂ, ਖੱਡੇ ਮੁਹਾਲੀ ਦੀ ਪਛਾਣ ਹਨ। ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾ ਹੋਣ ਦੇ ਬਾਵਜੂਦ ਸ਼ਹਿਰ ਵਿੱਚ ਲਾਵਾਰਿਸ ਪਸ਼ੂਆਂ ਦੀ ਬਹੁਤ ਵੱਡੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨਾਂ ਦੇ ਦਾਅਵੇ ਅਤੇ ਹਕੀਕਤ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ।

Load More Related Articles

Check Also

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ

ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਸਣੇ ਕਈ ਅਫ਼ਸਰ ਮੁਅੱਤਲ ਪਰਮਾਰ ਤੇ ਹੋਰਨਾਂ ਵ…