ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਨੇ ਖਰੜ ਅਨਾਜ ਮੰਡੀ ਦੇ ਬਾਹਰ ਦਿੱਤਾ ਰੋਸ ਧਰਨਾ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 19 ਅਪਰੈਲ:
ਕਿਸਾਨਾਂ ਵਲੋਂ ਲਿਆਂਦੀ ਹੋਈ ਕਣਕ ਦੀ ਫਸਲ ਬਾਰਦਾਨੇ ਦੀ ਘਾਟ ਕਾਰਨ ਭਰਾਈ ਨਾ ਹੋਣ ਕਾਰਨ ਕਿਸਾਨ ਯੂਨੀਅਨ ਅਤੇ ਕਿਸਾਨਾਂ ਵਲੋਂ ਅਨਾਜ ਮੰਡੀ ਖਰੜ ਵਿਖੇ ਸਰਕਾਰ ਦੇ ਖਿਲਾਫ ਰੋਸ ਪ੍ਰਰਦਸ਼ਨ ਕਰਦੇ ਹੋਏ ਰੋਸ ਧਰਨਾ ਦਿੱਤਾ ਗਿਆ। ਕਿਸਾਨ ਆਗੂ ਕੁਲਵੰਤ ਸਿੰਘ ਤਿਰਪੜੀ, ਦਵਿੰਦਰ ਸਿੰਘ ਦੇਹ ਕਲਾਂ, ਜਸਪਾਲ ਸਿੰਘ ਨਿਆਮੀਆਂ ਨੇ ਦਸਿਆ ਕਿ ਮੰਡੀ ਵਿਚ ਬਾਰਦਾਨੇ ਦੀ ਘਾਟ ਕਾਰਨ ਕਿਸਾਨਾਂ ਦੀ ਸਰਕਾਰੀ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਗਈ ਕਣਕ ਦੀ ਫਸਲ ਦੀ ਭਰਾਈ ਨਹੀਂ ਕੀਤੀ ਜਾ ਰਹੀ। ਜਿਸ ਕਾਰਨ ਅਨਾਜ ਮੰਡੀ ਵਿਚ ਕਿਸਾਨ ਖੱਜਲ ਖੁਆਰ ਹੋ ਰਿਹਾ ਹੈ ਜਿਸ ਕਾਰਨ ਪਿਛਲੇ ਦਿਨੀ ਹੋਈ ਬਾਰਸ਼ ਵਿਚ ਕਿਸਾਨਾਂ ਦੀ ਕਣਕ ਦੀ ਫਸਲ ਖ਼ਰਾਬ ਵੀ ਹੋਈ। ਧਰਨੇ ਵਿਚ ਕਿਸਾਨਾਂ ਵਲੋਂ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਅਤੇ ਇੱਕ ਖਰੀਦ ਇੰਸਪੈਕਟਰ ਨੂੰ ਵੀ ਬਿਠਾ ਲਿਆ। ਥਾਣਾ ਸਿਟੀ ਖਰੜ ਦੇ ਪੁਲਿਸ ਕਰਮਚਾਰੀ ਵੀ ਮੌਕੇ ਤੇ ਪੁੱਜੇ। ਬਾਅਦ ਦੁਪਹਿਰ ਐਸ.ਡੀ.ਐਮ.ਖਰੜ ਹਿਮਾਸੂੰ ਜੈਨ ਨੇ ਧਰਨੇ ਤੇ ਪੁੱਜ ਕੇ ਕਿਸਾਨਾਂ ਅਤੇ ਯੂਨੀਅਨ ਆਗੂਆਂ ਨੂੰ ਸ਼ਾਂਤ ਕਰਦੇ ਹੋਏ ਭਰੋਸਾ ਦਿਵਾਇਆ ਕਿ ਬਾਰਦਾਨਾ ਰੋਪੜ ਤੋਂ ਲਿਆਂਦਾ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਵਲੋਂ ਧਰਨਾ ਸਮਾਪਤ ਕੀਤਾ। ਇਸ ਮੌਕੇ ਰਵਿੰਦਰ ਸਿੰਘ ਦੇਹ ਕਲਾਂ, ਮਲਕੀਅਤ ਸਿੰਘ ਥੇੜੀ, ਗੁਰਨਾਮ ਸਿੰਘ ਦਾਊ, ਭੁਪਿੰਦਰ ਸਿੰਘ, ਅਵਤਾਰ ਸਿੰਘ ਨਿਆਮੀਆਂ, ਆੜ੍ਹਤੀ ਐਸੋਸੀਏਸ਼ਨ ਖਰੜ ਦੇ ਅਹੁੱਦੇਦਾਰ ਸਮੇਤ ਕਿਸਾਨ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…