
ਕਿਸਾਨ ਯੂਨੀਅਨ ਨੇ ਕਿਸਾਨਾਂ ਦੀਆਂ ਮੰਗਾਂ ਸਬੰਧੀ ਡੀਸੀ ਨੂੰ ਦਿੱਤਾ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਭਾਰਤੀ ਕਿਸਾਨ ਯੂਨੀਅਨ (ਚੜੂਨੀ) ਜ਼ਿਲ੍ਹਾ ਮੁਹਾਲੀ ਦੇ ਵਫ਼ਦ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਿਸਾਨੀ ਮੰਗਾਂ ਸਬੰਧੀ ਇੱਕ ਮੰਗ ਪੱਤਰ ਦਿੱਤਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪਹਿਲ ਦੇ ਅਧਾਰ ’ਤੇ ਹੱਲ ਕੀਤੀਆਂ ਜਾਣ। ਡੀਸੀ ਨੂੰ ਮਿਲਣ ਵਾਲੇ ਕਿਸਾਨਾਂ ਦੇ ਵਫ਼ਦ ਵਿੱਚ ਯੂਨੀਅਨ ਦੇ ਜ਼ਿਲਾ ਪ੍ਰਧਾਨ ਜਸਵੰਤ ਸਿੰਘ ਪੂਨੀਆ, ਮੀਤ ਪ੍ਰਧਾਨ ਜਸਪਾਲ ਸਿੰਘ ਲਾਂਡਰਾਂ, ਜ਼ਿਲ੍ਹਾ ਯੂਥ ਪ੍ਰਧਾਨ ਪਰਮਪ੍ਰੀਤ ਸਿੰਘ ਖ਼ਾਨਪੁਰ, ਬਲਾਕ ਪ੍ਰਧਾਨ ਅਵੀ ਸ਼ੇਰਗਿੱਲ, ਯੂਥ ਵਿੰਗ ਦੇ ਪ੍ਰਧਾਨ ਹਰਦੀਪ ਸਿੰਘ ਲਖਨੌਰ, ਨਵਜੀਤ ਸਿੰਘ ਰੋਡਮਾਜਰਾ ਸ਼ਾਮਲ ਸਨ।