Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਅਤੇ ਗਲੋਬਲ ਸਕੂਲ ਵਿੱਚ ਲੱਗੀਆਂ ਤੀਆਂ ਦੀ ਰੌਣਕਾਂ

ਆਧੁਨਿਕਤਾ ਅਪਣਾਉਣਾ ਸਮੇਂ ਦੀ ਮੰਗ ਪਰ ਸਭਿਆਚਾਰ ਨਾਲ ਜੁੜੇ ਰਹਿਣਾ ਵੀ ਬੇਹੱਦ ਜ਼ਰੂਰੀ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਅਤੇ ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ‘ਤੀਆਂ’ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਪੰਜਾਬੀ ਸਭਿਆਚਾਰ ਵਿੱਚ ਰੰਗੇ ਇਸ ਸਮਾਰੋਹ ਵਿੱਚ ਵਿਦਿਆਰਥਣਾਂ ਦੇ ਖ਼ੂਬਸੂਰਤ ਮਹਿੰਦੀ, ਵਾਲ ਸਜਾਉਣ, ਰੰਗੋਲੀ ਬਣਾਉਣ ਅਤੇ ਖ਼ੂਬਸੂਰਤ ਹੱਥ ਪੈਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਲੜਕੀਆਂ ਦੇ ਪੱਕੀ ਪੰਜਾਬਣ ਬੈਨਰ ਹੇਠ ਪੰਜਾਬਣ ਪਹਿਰਾਵੇ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ ਵਿਦਿਆਰਥਣਾਂ ਨੇ ਪੀਂਘਾਂ ਝੂਟ ਕੇ ਪੂਰਾ ਆਨੰਦ ਮਾਣਿਆ ਅਤੇ ਹਾਸੇ ਮਜ਼ਾਕ ਭਰੇ ਮਾਹੌਲ ਨੇ ਸਿੱਖਿਆ ਸੰਸਥਾਨ ਦੇ ਵਿਹੜੇ ਵਿੱਚ ਖੂਬ ਰੌਣਕਾਂ ਲਾਈਆਂ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਾਨਸੂਨ ਰੁੱਤ ਨਾਲ ਜੁੜਿਆ ਪੰਜਾਬ ਦਾ ਇਹ ਮਾਣਮੱਤਾ ਤੀਆਂ ਦਾ ਤਿਉਹਾਰ ਭਾਵੇਂ ਅੱਜ ਦੀ ਰੁਝੇਵੇਂ ਭਰੀ ਜ਼ਿੰਦਗੀ ਵਿੱਚ ਅਲੋਪ ਹੋ ਰਿਹਾ ਹੈ। ਪਰ ਸਾਨੂੰ ਆਪਣੇ ਅਮੀਰ ਵਿਰਸੇ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਦਿਆਂ ਕਿਹਾ ਕਿ ਜੋ ਕੌਮਾਂ ਆਪਣੇ ਵਿਰਸੇ ਅਤੇ ਕੁਰਬਾਨੀਆਂ ਨੂੰ ਭੁੱਲ ਜਾਂਦੀਆਂ ਹਨ। ਉਨ੍ਹਾਂ ਦਾ ਇਤਿਹਾਸ ’ਚੋਂ ਨਾਮ ਹੀ ਮਿੱਟ ਜਾਂਦਾ ਹੈ।
ਸਕੂਲ ਦੀ ਪ੍ਰਿੰਸੀਪਲ ਰਣਜੀਤ ਬੇਦੀ ਅਤੇ ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਨੂੰ ਪੰਜਾਬੀ ਸਭਿਆਚਾਰ ਦੀ ਸੰਭਾਲ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਅਮੀਰ ਵਿਰਸੇ ਨੂੰ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਈਏ। ਉਨ੍ਹਾਂ ਤੀਜ ਦੇ ਪਿਛੋਕੜ ਵੱਲ ਜਾਂਦੇ ਹੋਏ ਕਿਹਾ ਕਿ ਜੇਕਰ ਅਸੀ ਕੱਝ ਸਮਾਂ ਪਿੱਛੇ ਜਾਂਦੇ ਹਾਂ ਤਾਂ ਸਾਲ ਵਿੱਚ ਇਕ ਵਾਰ ਲੱਗਦਾ ਤੀਆਂ ਦਾ ਮੇਲਾ ਹੀ ਇਕ ਮਾਤਰ ਸਾਧਨ ਸੀ ਜਦ ਚਿਰਾਂ ਤੋਂ ਵਿਛੜੀਆਂ ਹੋਈਆਂ ਕੁੜੀਆਂ ਇਕ ਦੂਜੇ ਨੂੰ ਮਿਲਦੀਆਂ ਸਨ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਸਮਾਂ ਬਦਲ ਚੁੱਕਾ ਹੈ ਪਰ ਤੀਆਂ ਮੌਕੇ ਉਹੀ ਪਿਆਰ ਅਤੇ ਜੋਸ਼ ਦੇਖਣ ਨੂੰ ਮਿਲਦਾ ਹੈ। ਇਸ ਮੌਕੇ ਵਿਦਿਆਰਥਣਾਂ ਨੇ ਤੀਆਂ ਦੇ ਤਿਉਹਾਰ ਨਾਲ ਜੁੜੀਆਂ ਖ਼ੂਬਸੂਰਤ ਪੇਸ਼ਕਾਰੀਆਂ ਪੇਸ਼ ਕੀਤੀਆਂ। ਜਿਨ੍ਹਾਂ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…