Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਵਿਦਿਆਰਥੀਆਂ ਲਈ ਸਥਿਤੀ ਗਿਆਨ ਪ੍ਰੋਗਰਾਮ ਆਯੋਜਿਤ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਗਸਤ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਵਿੱਚ 2017-18 ਸੈਸ਼ਨ ਦੇ ਐਮਬੀਏ, ਐਮਸੀਏ, ਬੀਬੀਏ ਅਤੇ ਬੀਸੀਏ ਦੇ ਵਿਦਿਆਰਥੀਆਂ ਲਈ ਸਥਿਤੀ-ਗਿਆਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੂੰ ਸੰਸਥਾ ਦਾ ਰੇਖਾ-ਚਿੱਤਰ ਅਤੇ ਮੈਨੇਜਮੈਂਟ ਦੇ ਵਿਸ਼ਾਲ ਖੇਤਰ ਤੋਂ ਸੁਣਨ-ਦੇਖਣ ਅਤੇ ਸਲਾਈਡ ਦਿਖਾ ਕੇ ਜਾਣੂ ਕਰਾਇਆ। ਇਸ ਦੇ ਨਾਲ ਹੀ ਗਿਆਨ ਜਯੋਤੀ ਗਰੁੱਪ ਦੇ ਵਿਕਾਸ ਦਾ ਸਫ਼ਰ ਵੀ ਪਾਵਰ ਪੁਆਇੰਟ ਪ੍ਰੈਜੈਂਟੇਸ਼ਨ ਰਾਹੀਂ ਦਿਖਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਲਈ ਖ਼ਜ਼ਾਨਾ ਲੱਭੋ ਨਾਮਕ ਇਕ ਦਿਮਾਗ਼ੀ ਖੇਡ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਖੂਬ ਮਨੋਰੰਜਨ ਕੀਤਾ। ਨਵੇਂ ਆਏ ਵਿਦਿਆਰਥੀਆਂ ਨੇ ਆਪਣੇ ਪਹਿਲੇ ਦਿਨ ਦਾ ਤਜਰਬਾ ਸਾਂਝਾ ਕਰਦਿਆਂ ਖ਼ੁਸ਼ੀ ਮਹਿਸੂਸ ਕੀਤੀ। ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸਾਰਿਆਂ ਨੂੰ ਨਵੇਂ ਸੈਸ਼ਨ ਲਈ ਜੀ ਆਇਆ ਨੂੰ ਆਖਦਿਆਂ ਕਿਹਾ ਕਿ ਵਿਦਿਆਰਥੀ ਆਪਣੇ ਟੀਚਾ ਮਿਥ ਕੇ ਮੰਜ਼ਲ ਤੱਕ ਪਹੁੰਚਣ ਲਈ ਹੁਣੇ ਤੋਂ ਰਣਨੀਤੀ ਘੜਨ ’ਤੇ ਜ਼ੋਰ ਦੇਣ ਤਾਂ ਕਿ ਆਪਣੇ ਮੰਜ਼ਲ ਦੇ ਰਸਤੇ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਲਈ ਉਹ ਤਿਆਰ-ਬਰ-ਤਿਆਰ ਰਹਿੰਦੇ ਹੋਏ ਪੜਾਈ ਪੂਰੀ ਕਰਕੇ ਜ਼ਿੰਦਗੀ ਨੂੰ ਆਪਣੀ ਇੱਛਾ ਅਨੁਸਾਰ ਜੀਅ ਸਕਣ। ਉਨ੍ਹਾਂ ਅਨੁਸ਼ਾਸਨ, ਸਕਾਰਾਤਮਿਕ ਰਵੱਈਆ ਅਤੇ ਤਿਆਗ-ਭਾਵਨਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆਰਥੀ ਨੂੰ ਆਪਣੇ ਜ਼ਿੰਦਗੀ ਦਾ ਮਕਸਦ ਪਾਉਣ ਲਈ ਹਮੇਸ਼ਾ ਉੱਚਾ ਨਿਸ਼ਾਨਾ ਰੱਖਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਸੰਸਥਾ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਿਆਨ ਜਯੋਤੀ ਗਰੁੱਪ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਨੈਤਿਕਤਾ ਦਾ ਪਾਠ ਪੜ੍ਹਾਉਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਨੰਬਰ ਲੈ ਕੇ ਆਉਣ ਦੀ ਪੇ੍ਰਰਨਾ ਦਿੰਦਿਆਂ ਕਿਹਾ ਕਿ ਜੇਕਰ ਉਹ ਵਧੀਆਂ ਨੰਬਰ ਲੈ ਕੇ ਡਿਗਰੀ ਹਾਸਲ ਕਰਦੇ ਹਨ ਤਾਂ ਗਿਆਨ ਜਯੋਤੀ ਗਰੁੱਪ ਦੀ ਪਲੇਸਮੈਂਟ ਟੀਮ ਵੱਲੋਂ ਉਨ੍ਹਾਂ ਦੀ ਪਲੇਸਮੈਂਟ ਯਕੀਨੀ ਹੈ। ਉਨ੍ਹਾਂ ਵਿਦਿਆਰਥੀ ਵਰਗ ਨੂੰ ਸਹੀ ਸੇਧ ਦੇਣ ਅਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਪੂਰਾ ਯੋਗਦਾਨ ਦੇਵੇਗਾ। ਉਨ੍ਹਾਂ ਕਾਰਜ-ਪ੍ਰਣਾਲੀ ਦੀਆਂ ਨਵੀਆਂ ਨੀਤੀਆਂ ’ਤੇ ਵੀ ਚਾਨਣਾ ਪਾਇਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ