ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ ਵਿੱਚ ਲਾਇਆ ਕੋਵਿਡ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਡੇਰਾਬੱਸੀ, 17 ਜਨਵਰੀ:
ਡੇਰਾਬੱਸੀ ਬਲਾਕ ਅਧੀਨ ਪੈਂਦੇ ਪਿੰਡ ਰਾਮਪੁਰ ਸੈਣੀਆ ਵਿਖੇ ਸੋਮਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕੋਵਿਡ ਕੈਂਪ ਲਗਾਇਆ ਗਿਆ। ਇਹ ਕੈਪ ਸਥਾਨਕ ਰੂਰਲ ਮੈਡੀਕਲ ਅਫਸਰ ਡਾ. ਉਪਾਸਨਾ ਗੋਇਲ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਗੱਲਬਾਤ ਦੌਰਾਨ ਡਾ. ਉਪਾਸਨਾ ਗੋਇਲ ਨੇ ਦੱਸਿਆ ਕਿ ਅੱਜ 15 ਤੋਂ 18 ਸਾਲ ਦੇ ਕਰੀਬ 200 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਕੋਵਿਡ-19 ਤੋਂ ਬਚਾਅ ਲਈ ਸਾਵਧਾਨੀਆ ਵਰਤਣ ਸਬੰਧੀ ਜਾਣਕਾਰੀ ਦਿੱਤੀ ਗਈ। ਜਿਸ ਵਿੱਚ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਵਾਰ-ਵਾਰ ਹੱਥ ਥੋਣਾ, ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਜਾਣ ਤੋ ਪ੍ਰਹੇਜ ਕਰਨਾ ਆਦਿ ਸ਼ਾਮਲ ਹੈ।
ਇਸ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਆਪਣੇ ਸਾਥੀਆਂ, ਪਰਿਵਾਰਕ ਮੈਂਬਰਾਂ ਅਤੇ ਸੰਪਰਕ ਵਿੱਚ ਆਉਣ ਵਾਲਿਆ ਨੂੰ ਵੀ ਜਾਗਰੂਕ ਕਰਨ ਬਾਰੇ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਾਮਪੁਰ ਸੈਣੀਆ ਦੀ ਸਰਕਾਰੀ ਡਿਸਪੈਂਸਰੀ ਅਧੀਨ ਪੈਂਦੇ ਪਿੰਡ ਜਿਵੇਂ ਕਿ ਬੇਹੜਾ,ਫਤਿਹਪੁਰ ਅਤੇ ਭਗਵਾਨਪੁਰ ਵਿੱਚ ਲਗਭਗ 75 ਤੋਂ 80 ਫੀਸਦੀ ਆਬਾਦੀ ਦਾ ਕੋਵਿਡ ਟੀਕਾਕਰਨ ਕੀਤਾ ਜਾ ਚੁੱਕਿਆ ਹੈ। ਬਾਕੀ ਰਹਿੰਦੀ ਆਬਾਦੀ ਦਾ ਟੀਕਾਕਰਨ ਵੀ ਅਜਿਹੇ ਕੈਂਪ ਲਗਾ ਕੇ 100 ਫੀਸਦੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਇਸ ਕੈਂਪ ਵਿਚ ਬਾਕੀ ਸਟਾਫ ਮੈਂਬਰਾਂ ਵਿੱਚ ਹਰਮਿੰਦਰ ਕੌਰ (ਏਐਨਐਮ), ਕਿਮੀ ਵਾਲੀਆ (ਫਾਰਮਾਸਿਸਟ) ਅਤੇ ਆਸ਼ਾ ਵਰਕਰ ਮੌਜੂਦ ਸਨ। ਇਸ ਟੀਮ ਵੱਲੋਂ ਕੈਂਪ ਲਈ ਚੰਗੇ ਅਤੇ ਸੁਚਾਰੂ ਪ੍ਰਬੰਧਾਂ ਲਈ ਸਕੂਲ ਦੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਗਿਆ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…