Nabaz-e-punjab.com

ਕ੍ਰਿਸ਼ਨ ਕੁਮਾਰ ਵੱਲੋਂ ਤਿੰਨ ਜ਼ਿਲ੍ਹਿਆਂ ਦੇ ਜ਼ਿਲ੍ਹਾ ਸਿੱਖਿਆ ਤੇ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ, ਜ਼ਿਲ੍ਹਾ ਫਰੀਦਕੋਟ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਹਿੱਸਾ ਲਿਆ। ਜਿਨ੍ਹਾਂ ਨਾਲ ਬਲਾਕਾਂ ਦੀ ਪ੍ਰਗਤੀ ਅਤੇ ਆਉਣ ਵਾਲੇ ਸੈਸ਼ਨ ਨੂੰ ਵਧੀਆ ਢੰਗ ਨਾਲ ਚਲਾਉਣ ਸਬੰਧੀ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਸ੍ਰੀ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਸਬੰਧੀ ਚਲ ਰਹੀ ਜਾਂਚ ਤੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਮੁਲੰਕਣ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਜਾਣਕਾਰੀ ਦਿੱਤੀ। ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਦੇ ਦਾਖ਼ਲੇ ਨੂੰ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੇ ਆਪੋ-ਆਪਣੇ ਬਲਾਕਾਂ ਦੀ ਰਿਪੋਰਟ ਪੇਸ਼ ਕੀਤੀ। ਸਿੱਖਿਆ ਸਕੱਤਰ ਨੇ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਿੱਖਿਆ ਦੇ ਗੁਣਾਤਮਿਕ ਸੁਧਾਰ ਲਈ ਮੀਟਿੰਗ ਵਿੱਚ ਮੌਜੂਦ ਵਧੀਆ ਕੰਮ ਕਰਨ ਵਾਲੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ) ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਮੂਹ ਅਧਿਕਾਰੀਆਂ ਨੂੰ ਸੇਵਾ ਕੰਡਕਟ ਨਿਯਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਮੌਕੇ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ, ਡਾ. ਜਰਨੈਲ ਸਿੰਘ ਕਾਲੇਕੇ, ਸਟੇਟ ਕੋਆਰਡੀਨੇਟਰ ਡਾ. ਦਵਿੰਦਰ ਸਿੰਘ ਬੋਹਾ, ਰਜਿੰਦਰ ਸਿੰਘ ਚਾਨੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ), ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਹੋਰ ਸਿੱਖਿਆ ਅਧਿਕਾਰੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…