Share on Facebook Share on Twitter Share on Google+ Share on Pinterest Share on Linkedin ਅਨਾਜ ਦੀ ਪੈਦਾਵਾਰ: ਦੇਸ਼ ਭਰ ’ਚੋਂ ਪਹਿਲੇ ਨੰਬਰ ’ਤੇ ਆਉਣ ਲਈ ਪੰਜਾਬ ਨੂੰ ਮਿਲਿਆ ਕ੍ਰਿਸ਼ੀ ਕਰਮਨ ਪੁਰਸਕਾਰ 2015-16 ਦਿੱਲੀ ਵਿੱਚ ਹੋਏ ਸਮਾਗਮ ਦੌਰਾਨ ਪੰਚਾਇਤ ਮੰਤਰੀ ਤ੍ਰਿਪਤ ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਪ੍ਰਾਪਤ ਕੀਤਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 17 ਮਾਰਚ: ਪੰਜਾਬ ਨੇ ਮੁਲਕ ਵਿਚ ਅਨਾਜ ਦੀ ਪੈਦਾਵਾਰ ਵਿਚ ਵਾਧਾ ਕਰਨ ਲਈ ਸਾਲ 2015-16 ਦਾ ਕ੍ਰਿਸ਼ੀ ਕਰਮਨ ਪੁਰਸਕਾਰ ਪ੍ਰਾਪਤ ਕੀਤਾ ਹੈ। ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਇਹ ਪੁਰਸਕਾਰ ਅੱਜ ਮੁਲਕ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੋਂ ਨਵੀਂ ਦਿੱਲੀ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਗਮ ਦੌਰਾਨ ਹਾਸਲ ਕੀਤਾ। ਕੇਂਦਰ ਸਰਕਾਰ ਵਲੋਂ ਦੇਸ਼ ਦੀ ਅੰਨ ਪੈਦਾਵਾਰ ਵਧਾਉਣ ਦੇ ਖੇਤਰ ਵਿਚ ਹਰ ਵਰ੍ਹੇ ਦਿੱਤਾ ਜਾਂਦੇ ਕ੍ਰਿਸ਼ੀ ਕਰਮਨ ਪੁਰਸਕਾਰ ਪ੍ਰਾਪਤ ਕਰਨ ਵਾਲੇ ਸੂਬੇ ਨੂੰ ਦੋ ਕਰੋੜ ਰੁਪਏ ਦੀ ਰਾਸ਼ੀ ਦੇ ਨਾਲ ਨਾਲ ਇੱਕ ਯਾਦਗਾਰੀ ਤਖਤੀ ਅਤੇ ਤਾਮਰ ਪੱਤਰ ਵੀ ਦਿੱਤਾ ਜਾਂਦਾ ਹੈ। ਇਹ ਪੁਰਸਕਾਰ ਅਨਾਜ ਪੈਦਾਵਾਰ ਵਿਚ ਸਮੱੁਚੀ ਕਰਗੁਜ਼ਾਰੀ ਦੇ ਨਾਲ ਨਾਲ ਕਣਕ, ਚਾਵਲ, ਦਾਲਾਂ ਅਤੇ ਮੋਟੇ ਅਨਾਜ ਦੀ ਪੈਦਾਵਾਰ ਵਿਚ ਮੋਹਰੀ ਰਹਿਣ ਵਾਲੇ ਸੂਬਿਆਂ ਨੂੰ ਵੀ ਦਿੱਤਾ ਜਾਂਦਾ ਹੈ। ਪੰਚਾਇਤ ਮੰਤਰੀ ਬਾਜਵਾ ਨੇ ਇਸ ਮਾਣਮੱਤੀ ਪ੍ਰਾਪਤੀ ਲਈ ਸੂਬੇ ਦੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਹਨਾਂ ਦੀ ਸਖਤ ਮਿਹਨਤ ਸਦਕਾ ਪੰਜਾਬ ਨੂੰ ਸਦਾ ਹੀ ਮੁਲਕ ਦਾ ਅੰਨ ਭੰਡਾਰ ਹੋਣ ਦਾ ਮਾਣ ਮਿਲਦਾ ਰਿਹਾ ਹੈ। ਇਸ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ, ਸ੍ਰੀ ਤ੍ਰਿਪਤ ਬਾਜਵਾ ਨੇ ਕਿਹਾ ਕਿ ਖੇਤੀਬਾੜੀ ਸੈਕਟਰ ਦੇਸ਼ ਵਿਚ ਕੋਈ ਲਾਭਦਾਇਕ ਸੈਕਟਰ ਨਹੀਂ ਹੈ ਕਿਉਂਕਿ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦਾ ਫੈਸਲਾ ਹੁਣ ਵੀ ਪੁਰਾਣੇ ਫਾਰਮੂਲੇ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਉਹਨਾਂ ਅੱਗੇ ਕਿਹਾ ਕਿ ਪੰਜਾਬ ਵਿਚ ਹੋਰਨਾਂ ਸੂਬਿਆਂ ਦੇ ਮੁਕਾਬਲੇ ਖੇਤੀ ਬਾੜੀ ‘ਤੇ ਲਾਗਤ ਖਰਚਾ ਜਿਆਦਾ ਆਂਉਦਾ ਹੈ, ਜਿਸ ਦਾ ਕੇਂਦਰੀ ਕਮਿਸ਼ਨ ਵੱਲੋਂ ਘੱਟੋ ਘੱਟ ਸਮਰਥਨ ਮੁੱਲ ਨਿਮਰਧਾਰਤ ਕਰਨ ਮੌਕੇ ਧਿਆਨ ਨਹੀਂ ਰੱਖਿਆ ਜਾਂਦਾ। ਉਨ੍ਹਾਂ ਨਾਲ ਹੀ ਕਿਹਾ ਕਿ ਸੋਕੇ ਦੇ ਮਾਇਨੇ ਵੀ ਪੰਜਾਬ ਵਿਚ ਵੱਖਰੇ ਹਨ ਅਤੇ ਫਸਲਾਂ ਦੀ ਸਿੰਚਾਈ ਉਪਰ ਹੋਰਨਾਂ ਸੂਬਿਆਂ ਦੇ ਮੁਕਾਬਲੇ ਵੱਧ ਖਰਚਾ ਆਂਉਦਾ ਹੈ। ਉਨ੍ਹਾਂ ਕਿਹਾ ਕਿ ਅੀਜਹੇ ਹੋਰ ਵੀ ਬਹੁਤ ਸਾਰੇ ਪਹਿਲੂ ਹਨ ਜਿੰਨਾਂ ਨੂੰ ਫਸਲਾਂ ਦਾ ਘੱਟੋ ਘੱਟ ਸਮਰਥਨ ਮੱੁਲ ਤੈਅ ਕਰਨ ਸਮੇਂ ਕੇਦਰੀ ਕਮਿਸ਼ਨ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ। ਸ੍ਰੀ ਬਾਜਵਾ ਨੇ ਦੇਸ਼ ਦੇ ਕਿਸਾਨਾਂ ਨੂੰ ਬਚਾਉਣ ਲਈ ਕੇਂਦਰ ਸਰਕਾਰ ਦੀ ਅਗਵਾਈ ਕਰ ਰਹੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਤੋਂ ਮੰਗ ਕੀਤੀ ਹੈ, ਸਵਾਮੀਨਾਥਨ ਰਿਪੋੋਰਟ ਨੂੰ ਇੰਨ ਬਿਨ ਲਾਗੂ ਕੀਤਾ ਜਾਵੇ।ਉਨ੍ਹਾਂ ਨਾਲ ਹੀ ਇਹ ਵੀ ਮੰਗ ਕੀਤੀ ਕਿ ਫਸਲੀ ਵਿਭੰਨਤਾ ਨੂੰ ਕਾਮਯਾਬ ਕਰਨ ਲਈ ਵੇਚ ਵੱਟ (ਮਾਰਕੀਟਿੰਗ) ਲਈ ਇੱਕ ਕੌਮੀ ਨੀਤੀ ਬਣਾਉਣ ਦੀ ਸਖਤ ਜਰੂਰਤ ਹੈ ਤਾਂ ਹੀ ਦੇਸ ਵਿੱਚ ਵਿਭਿੰਨਤਾ ਸਫਲ ਹੋ ਸਕਦੀ ਹੈ, ਖਾਸ ਕਰਕੇ ਇਹ ਪੰਜਾਬ ਲਈ ਤਾਂ ਬਹੁਤ ਹੀ ਜਿਆਦਾ ਲੋੜੀਂਦੀ ਹੈ।। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬੀਆਂ ਨੇ ਤਾਂ ਦੇਸ਼ ਦਾ ਢਿੱਡ ਭਰਨ ਲਈ ਆਪਣਾ ਵਾਤਾਵਰਣ ਅਤੇ ਮਿੱਟੀ ਨੂੰ ਵੀ ਜਹਿਰ ਬਣਾ ਲਿਆ ਹੈ, ਪਰ ਕੇਂਦਰ ਵਲੋਂ ਪੰਜਾਬ ਦੇ ਕਿਸਾਨਾਂ ਦੀ ਇਸ ਮੁਸੀਬਤ ਦੀ ਘੜੀ ਵਿਚ ਕੋਈ ਮੱਦਦ ਨਹੀਂ ਕੀਤੀ ਜਾ ਰਹੀ, ਧਰਤੀ ਹੇਠਲਾ ਪਾਣੀ ਦਿਨੋਂ ਦਿਨ ਤੇਜੀ ਨਾਲ ਥੱਲੇ ਜਾਣ ਕਾਰਨ ਪੰਜਾਬ ਦੀ ਧਰਤੀ ਬੰਜਰ ਹੋਣ ਦੇ ਕਿਨਾਰੇ ‘ਤੇ ਖੜੀ ਹੈ, ਪਰ ਇਸ ਦੇ ਬਾਵਜੂਦ ਕੇਂਦਰ ਦਾ ਪੰਜਾਬ ਪ੍ਰਤੀ ਅਜਿਹਾ ਵਤੀਰਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕੇਂਦਰ ਤੋਂ ਮੰਗ ਕੀਤੀ ਕਿ ਪੰਜਾਬ ਵਿਚ ਕਰਜੇ ਦੇ ਭਾਰ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਲਈ ਕਰਜਾ ਮੁਕਤੀ ਸਕੀਮ ਦਾ ਐਲਾਨ ਕਰੇ। ਇਸ ਦੇ ਨਾਲ ਹੀ ਉਨ੍ਹਾਂ ਫੁਹਾਰਾ ਅਤੇ ਤੁੱਪਕਾ ਸਿੰਚਾਈ ਪ੍ਰਣਾਲੀ ਨੂੰ ਪੰਜਾਬ ਵਿਚ ਹੋਰ ਪ੍ਰਫੁੱਲਤ ਕਰਨ ਅਤੇ ਸਦੀਆਂ ਪੁਰਾਣੇ ਨਹਿਰੀ ਪ੍ਰਬੰਧ ਦਾ ਨਵੀਨੀਕਰਨ ਲਈ ਕੇਂਦਰ ਸਰਕਾਰ ਕੋਲ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਗੁਹਾਰ ਵੀ ਲਗਾਈ। ਖੇਤੀਬਾੜੀ ਡਾਇਰੈਕਟਰ ਸ੍ਰੀ ਜਸਵੀਰ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਨੇ ਕ੍ਰਿਸ਼ੀ ਕਰਮਨ ਪੁਰਸਕਾਰ 2013-14, 2012-13, 2011-12 ਅਤੇ 2010-11 ਵਿਚ ਵੀ ਪ੍ਰਾਪਤ ਕੀਤਾ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਹਨਾਂ ਪੁਰਸਕਾਰ ਸਮਾਗਮਾਂ ਦੌਰਾਨ ਸੂਬੇ ਦੇ ਪ੍ਰਗਤੀਸੀਲ ਕਿਸਾਨਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ