ਕੁਲਦੀਪ ਜੱਸੋਵਾਲ ਨੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਦਾ ਅਹੁਦਾ ਸੰਭਾਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਕੁਲਦੀਪ ਸਿੰਘ ਜੱਸੋਵਾਲ ਨੇ ਅੱਜ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲਿਆ ਲਿਆ ਹੈ। ਕੁਲਦੀਪ ਜੱਸੋਵਾਲ ਪਿਛਲੇ 35 ਸਾਲ ਤੋਂ ਵੱਖ-ਵੱਖ ਜ਼ਿਲ੍ਹਿਆਂ ਲੁਧਿਆਣਾ, ਹੁਸ਼ਿਆਰਪੁਰ, ਮੋਗਾ, ਮਾਨਸਾ, ਸੰਗਰੂਰ, ਬਰਨਾਲਾ, ਰੂਪਨਗਰ, ਫਤਹਿਗੜ੍ਹ ਸਾਹਿਬ, ਬਠਿੰਡਾ ਅਤੇ ਮੁਹਾਲੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ।
ਅਹੁਦਾ ਸੰਭਾਲਣ ਤੋਂ ਬਾਅਦ ਜੱਸੋਵਾਲ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਖ਼ੁਦ ਨੂੰ ਬਹੁਤ ਹੀ ਭਾਗਸ਼ਾਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਅਹੁਦੇ ’ਤੇ ਨਿਯੁਕਤ ਕਰਕੇ ਸੇਵਾ ਨਿਭਾਉਣ ਦਾ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਦੇ ਕਿਸਾਨਾਂ ਤੱਕ ਪੰਜਾਬ ਸਰਕਾਰ ਦੀਆਂ ਡੇਅਰੀ ਸਬੰਧੀ ਭਲਾਈ ਸਕੀਮਾਂ ਪੁੱਜਦੀਆਂ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ ਅਤੇ ਇਸ ਨੂੰ ਨਵੀਂ ਬੁਲੰਦੀਆਂ ’ਤੇ ਲੈ ਕੇ ਜਾਣ ਦੀ ਪੂਰੀ ਕੋਸ਼ਿਸ਼ ਕਰਨਗੇ।
ਉਧਰ, ਕਸ਼ਮੀਰ ਸਿੰਘ ਨੇ ਅੱਜ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦਾ ਚਾਰਜ ਸੰਭਾਲਿਆ। ਇਸ ਤੋਂ ਪਹਿਲਾਂ ਉਹ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਕਿ ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨ-ਤਾਰਨ, ਕਪੂਰਥਲਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਵੱਖ-2ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਦੀਆਂ ਡੇਅਰੀ ਸਬੰਧੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਵਾਉਣ ਲਈ ਨਿੱਠ ਕੇ ਕੰਮ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…