
ਕੁਲਜੀਤ ਪਾਲ ਸਿੰਘ ਮਾਹੀ ਨੇ ਡੀਪੀਆਈ ਸੈਕੰਡਰੀ ਦਾ ਚਾਰਜ ਸੰਭਾਲਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਸੀਨੀਅਰ ਪੀਸੀਐਸ ਅਧਿਕਾਰੀ ਕੁਲਜੀਤ ਪਾਲ ਸਿੰਘ ਮਾਹੀ ਨੇ ਅੱਜ ਸਿੱਖਿਆ ਵਿਭਾਗ ਪੰਜਾਬ ਦੇ ਡੀਪੀਆਈ (ਸੈਕੰਡਰੀ) ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਡੀਜੀਐਸਈ ਪ੍ਰਦੀਪ ਕੁਮਾਰ ਅਗਰਵਾਲ ਨੇ ਆਨਲਾਇਨ ਮੀਟਿੰਗ ਰਾਹੀਂ ਸਿੱਖਿਆ ਵਿਭਾਗ ਪੰਜਾਬ ਦੇ ਡੀਪੀਆਈ (ਸੈਕੰਡਰੀ ਸਿੱਖਿਆ) ਕੁਲਜੀਤ ਪਾਲ ਸਿੰਘ ਮਾਹੀ ਦੀ ਜਾਣ-ਪਛਾਣ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨਾਲ ਕਰਵਾਈ। ਉਨ੍ਹਾਂ ਸ੍ਰੀ ਮਾਹੀ ਦਾ ਸਿੱਖਿਆ ਵਿਭਾਗ ਵਿੱਚ ਸਵਾਗਤ ਕੀਤਾ। ਇਸ ਮੌਕੇ ਸ੍ਰੀ ਕੁਲਜੀਤ ਮਾਹੀ ਨੇ ਕਿਹਾ ਕਿ ਉਹ ਸਿੱਖਿਆ ਵਿਭਾਗ ਪੰਜਾਬ ਦੇ ਵਿੱਚ ਮਿਆਰੀ ਸਿੱਖਿਆ ਅਤੇ ਚੰਗਾ ਪ੍ਰਸ਼ਾਸਨ ਦੇਣ ਲਈ ਇੱਕ ਟੀਮ ਵਜੋਂ ਕੰਮ ਕਰਨਗੇ ਅਤੇ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਯਤਨਸ਼ੀਲ ਰਹਿਣਗੇ।