ਸਾਬਕਾ ਮੇਅਰ ਕੁਲਵੰਤ ਸਿੰਘ ਨੇ ਗੁਰੂਘਰਾਂ ਵਿੱਚ ਮੱਥਾ ਟੇਕ ਕੇ ਭਖਾਈ ਆਪਣੀ ਚੋਣ ਪ੍ਰਚਾਰ ਮੁਹਿੰਮ

ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਨੌਜਵਾਨਾਂ ਤੇ ਅੌਰਤਾਂ ਦੀ ਭੂਮਿਕਾ ਅਹਿਮ: ਕੁਲਵੰਤ ਸਿੰਘ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਗੁਰਦੁਆਰਾ ਅੰਬ ਸਾਹਿਬ ਤੇ ਮੰਦਰ ਵਿੱਚ ਹੋਏ ਨਤਮਸਤਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਦਸੰਬਰ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਟਿਕਟ ਮਿਲਣ ’ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਬੁੱਧਵਾਰ ਨੂੰ ਅੱਜ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ, ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਅਤੇ ਫੇਜ਼-3ਬੀ2 ਸਥਿਤ ਲਕਸ਼ਮੀ ਨਾਰਾਇਣ ਮੰਦਰ ਵਿੱਚ ਮੱਥਾ ਟੇਕਿਆ ਅਤੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਹਲਕੇ ਵਿੱਚ ਚੋਣ ਮੁਹਿੰਮ ਸ਼ੁਰੂ ਕਰਦੇ ਹੋਏ ਵੱਖ-ਵੱਖ ਥਾਵਾਂ ’ਤੇ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੂੰ ਪਰਖ ਕੇ ਦੇਖ ਚੁੱਕੇ ਹਨ। ਇਨ੍ਹਾਂ ਰਵਾਇਤਾਂ ਪਾਰਟੀਆਂ ਨੇ ਗਰੀਬ ਲੋਕਾਂ ਨੂੰ ਵੋਟ ਬੈਂਕ ਵਜੋਂ ਇਸਤੇਮਾਲ ਕਰਨ ਤੋਂ ਬਿਨਾਂ ਉਨ੍ਹਾਂ ਦੇ ਵਿਕਾਸ ਲਈ ਡੱਕਾ ਨਹੀਂ ਤੋੜਿਆ ਅਤੇ ਰੱਜ ਕੇ ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦਿੱਤੀ। ਬੜੀ ਹੈਰਾਨੀ ਗੱਲ ਹੈ ਕਿ ਲੋਕ ਜਿਸ ਆਗੂ ਨੂੰ ਵਿਧਾਨ ਸਭਾ ਵਿੱਚ ਆਪਣਾ ਨੁਮਾਇੰਦਾ ਚੁਣ ਕੇ ਭੇਜਦੇ ਹਨ, ਉਹ ਲੋਕਾਂ ਨੂੰ ਦਿਲੋਂ ਭੁਲਾ ਕੇ ਆਪਣੇ ਪਰਿਵਾਰ ਦੀ ਤਰੱਕੀ ਅਤੇ ਖਜ਼ਾਨਾ ਭਰਨ ਵਿੱਚ ਲੱਗ ਜਾਂਦੇ ਹਨ। ਇਹ ਬਹੁੜ ਮਾੜੀ ਪਿਰਤ ਹੈ, ਜਿਸ ਨੂੰ ਤੋੜਨ ਦੀ ਸਖ਼ਤ ਲੋੜ ਹੈ।

ਕੁਲਵੰਤ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰੀ ਨਿਜ਼ਾਮ ਬਦਲਣ ਲਈ ਨੌਜਵਾਨਾਂ ਅਤੇ ਅੌਰਤਾਂ ਅਹਿਮ ਭੂਮਿਕਾ ਨਿਭਾ ਸਕਦੇ ਹਨ। ੳਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਰਵਾਇਤੀ ਪਾਰਟੀਆਂ ਦੇ ਮੁਕਾਬਲੇ ਸਭ ਤੋਂ ਵੱਧ ਸੀਟਾਂ ਜਿੱਤੀਆਂ ਹਨ। ਜਿਸ ਦਾ ਪੰਜਾਬ ਦੀਆਂ ਚੋਣਾਂ ’ਤੇ ਚੰਗਾ ਅਸਰ ਦੇਖਣ ਨੂੰ ਮਿਲੇਗਾ ਅਤੇ ਇਨ੍ਹਾਂ ਚੋਣਾਂ ਨੇ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਾਉਣ ਦਾ ਮੁੱਢ ਬੰਨਿਆਂ ਗਿਆ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਬਣਨ ’ਤੇ ਸਭ ਤੋਂ ਪਹਿਲਾਂ ਕੰਮ ਕਾਂਗਰਸ ਸਰਕਾਰ ਦੇ ਭ੍ਰਿਸ਼ਟ ਮੰਤਰੀਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਨਾ ਹੋਵੇਗਾ। ਉਨ੍ਹਾਂ ਹਲਕਾ ਵਿਧਾਇਕ ਬਲਬੀਰ ਸਿੱਧੂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਬਕਾ ਮੰਤਰੀ ਨੇ ਪਿਛਲੇ ਪੰਜ ਸਾਲਾਂ ਵਿੱਚ ਸ਼ਾਮਲਾਤ ਜ਼ਮੀਨਾਂ ਹਥਿਆਉਣ, ਨਾਜਾਇਜ਼ ਮਾਈਨਿੰਗ ਅਤੇ ਸਿਹਤ ਵਿਭਾਗ ਵਿੱਚ ਕਰੋਨਾ ਪੀਰੀਅਡ ਦੌਰਾਨ ਪੀਪੀਈ ਕਿੱਟਾਂ ਅਤੇ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਦੀ ਖ਼ਰੀਦੋ ਫ਼ਰੋਖ਼ਤ ਵਿੱਚ ਘਪਲੇਬਾਜ਼ੀ ਕਰਨ ਤੋਂ ਬਿਨਾ ਕੋਈ ਕੰਮ ਨਹੀਂ ਕੀਤਾ। ਮੁਹਾਲੀ ਦੇ ਲੋਕ ਹੁਣ ਸਿੱਧੂ ਤੋਂ ਉਕਤ ਸਾਰੀਆਂ ਗੱਲਾਂ ਦਾ ਜਵਾਬ ਮੰਗ ਰਹੇ ਹਨ।

ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰਧਾਨ ਮਲਵਿੰਦਰ ਸਿੰਘ ਕੰਗ, ਜਨਰਲ ਸਕੱਤਰ ਪ੍ਰਭਜੋਤ ਕੌਰ, ਅਮਨਦੀਪ ਕੌਰ, ਪਰਵਿੰਦਰ ਸਿੰਘ, ਸਮਾਜ ਸੇਵੀ ਬਲਰਾਜ ਸਿੰਘ ਗਿੱਲ ਅਤੇ ਰਮਨਪ੍ਰੀਤ ਕੌਰ ਕੁੰਭੜਾ, ਅਰੁਣਾ ਵਸ਼ਿਸ਼ਟ, ਸਰਬਜੀਤ ਸਿੰਘ ਸਮਾਣਾ, ਸੁਖਦੇਵ ਸਿੰਘ ਪਟਵਾਰੀ ਅਤੇ ਗੁਰਮੀਤ ਕੌਰ (ਸਾਰੇ ਕੌਂਸਲਰ), ਜਸਬੀਰ ਕੌਰ ਅੱਤਲੀ, ਉਪਿੰਦਰਪ੍ਰੀਤ ਕੌਰ ਗਿੱਲ, ਪਰਮਜੀਤ ਸਿੰਘ ਕਾਹਲੋਂ, ਸੁਰਿੰਦਰ ਸਿੰਘ ਰੋਡਾ, ਫੂਲਰਾਜ ਸਿੰਘ, ਆਰਪੀ ਸ਼ਰਮਾ, ਕਮਲਜੀਤ ਕੌਰ, ਗੁਰਮੀਤ ਸਿੰਘ ਵਾਲੀਆ (ਸਾਰੇ ਸਾਬਕਾ ਕੌਂਸਲਰ), ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਹਨੂੰਮਾਨ ਮੰਦਰ ਕਮੇਟੀ ਫੇਜ਼-3ਬੀ2 ਦੇ ਪ੍ਰਧਾਨ ਪ੍ਰੇਮ ਸ਼ਰਮਾ, ਚੇਅਰਮੈਨ ਬਾਬੂ ਰਾਮ ਹਮਦਰਦ, ਸੀਨੀਅਰ ਮੀਤ ਪ੍ਰਧਾਨ ਮਦਨ ਲਾਲ ਬਾਂਸਲ, ਕੈਸ਼ੀਅਰ ਕਮਲ ਸ਼ਰਮਾ, ਸਕੱਤਰ ਪ੍ਰੇਮ ਚੰਦ ਗੋਇਲ ਵੱਲੋਂ ਕੁਲਵੰਤ ਸਿੰਘ ਦਾ ਸਨਮਾਨ ਕੀਤਾ ਗਿਆ।

Load More Related Articles
Load More By Nabaz-e-Punjab
Load More In Awareness/Campaigns

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…