ਕੁਲਵੰਤ ਸਿੰਘ ਅਤੇ ਜੀਤੀ ਸਿੱਧੂ ਨੇ ਪਿੰਡਾਂ ਦੇ ਵਿਕਾਸ ਵੱਧ ਧਿਆਨ ਨਹੀਂ ਦਿੱਤਾ: ਰਵਨੀਤ ਬਰਾੜ

ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਬਰਾੜ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਜਨਵਰੀ:
ਮੁਹਾਲੀ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਐਤਵਾਰ ਨੂੰ ਪਿੰਡ ਕੁੰਭੜਾ, ਸੋਹਾਣਾ ਅਤੇ ਮੌਲੀ ਬੈਦਵਾਨ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿੰਡ ਵਿੱਚ ਨਾਂਹ ਦੇ ਬਰਾਬਰ ਵਿਕਾਸ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਜੋ ਕਿ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਭਰਾ ਹਨ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਜੋ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਨ ਨੇ ਆਪਣੇ ਕਾਰਜਕਾਲ ਦੌਰਾਨ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਦੇ ਵਿਕਾਸ ਵੱਲ ਕੋਈ ਧਿਆਨ ਦਿੱਤਾ। ਜਿਸ ਕਾਰਨ ਪਿੰਡਾਂ ਦੇ ਵਸਨੀਕ ਨਰਕ ਭੋਗਣ ਲਈ ਮਜਬੂਰ ਹਨ।
ਸ੍ਰੀ ਬਰਾੜ ਨੇ ਕਿਹਾ ਕਿ ਬਲਬੀਰ ਸਿੱਧੂ ’ਤੇ ਸਿਹਤ ਮੰਤਰੀ ਹੁੰਦਿਆਂ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਅਤੇ ਸ਼ਾਮਲਾਤ ਜ਼ਮੀਨਾਂ ਦੱਬਣ ਦੇ ਗੰਭੀਰ ਦੋਸ਼ ਲਗਦੇ ਰਹੇ ਹਨ। ਪਿੱਛੇ ਜਿਹੇ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਆਏ ਤੂਫ਼ਾਨ ਦੌਰਾਨ ਨਵੇਂ ਮੰਤਰੀ ਦੇ ਗਠਨ ਸਮੇਂ ਸਿੱਧੂ ਸਮੇਤ ਕਈ ਦਾਗੀ ਮੰਤਰੀਆਂ ਦੀ ਛਾਂਟੀ ਕੀਤੀ ਗਈ ਸੀ ਪਰ ਹੁਣ ਫਿਰ ਤੋਂ ਕਾਂਗਰਸ ਹਾਈ ਕਮਾਂਡ ਨੇ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉੱਤਾਰ ਕੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਰਸਾਨੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ। ਉਨ੍ਹਾਂ ਕਿਹਾ ਕਿ ਜੇਕਰ ਸੰਯੁਕਤ ਸਮਾਜ ਮੋਰਚੇ ਨੂੰ ਸੱਤਾ ਵਿੱਚ ਆਉਣ ਦਾ ਮੌਕਾ ਮਿਲਦਾ ਹੈ ਤਾਂ ਸ਼ਹਿਰਾਂ ਸਮੇਤ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ।

Load More Related Articles

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…