ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਰਜਿੰਦਰ ਕੌਰ ਕੁੰਭੜਾ ਦਾ ਚੋਣ ਮੈਨੀਫ਼ੈਸਟੋ ਰਿਲੀਜ਼

ਸੈਕਟਰ ਵਾਸੀਆਂ ਵੱਲੋਂ ਕੁੰਭੜਾ ਪਰਿਵਾਰ ਨੂੰ ਚੋਣਾਂ ਵਿੱਚ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਮੁਹਾਲੀ ਨਗਰ ਨਿਗਮ ਚੋਣਾਂ ਦੇ ਲਈ ਅਜ਼ਾਦ ਗਰੁੱਪ ਵੱਲੋਂ ਵਾਰਡ ਨੰਬਰ-29 ਵਿੱਚ ਚੋਣ ਲੜ ਰਹੇ ਬੀਬੀ ਰਜਿੰਦਰ ਕੌਰ ਕੁੰਭੜਾ ਵੱਲੋਂ ਆਪਣੇ ਵਾਰਡ ਦੇ ਅੱਠ ਮਰਲਾ ਕੋਠੀਆਂ ਵਾਲੇ ਪਾਰਕ ਵਿੱਚ ਚੋਣ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਬਕਾ ਮੇਅਰ ਕੁਲਵੰਤ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਬੀਬੀ ਕੁੰਭੜਾ ਵੱਲੋਂ ਆਪਣੇ ਵਾਰਡ ਲਈ ਤਿਆਰ ਕੀਤਾ ਚੋਣ ਮੈਨੀਫ਼ੈਸਟੋ ਵੀ ਰਿਲੀਜ਼ ਕੀਤਾ।
ਬੀਬੀ ਕੁੰਭੜਾ ਦੇ ਹੱਕ ਵਿੱਚ ਹੋਈ ਇਸ ਭਰ੍ਹਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਕਾਂਗਰਸੀ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਸ਼ਹਿਰ ਦੇ ਵਿਕਾਸ ਵਿੱਚ ਅੜਿੱਕੇ ਲਗਾਉਣ ਤੋਂ ਇਲਾਵਾ ਕੁਝ ਵੀ ਨਹੀਂ ਕੀਤਾ ਜਦੋਂਕਿ ਉਨ੍ਹਾਂ ਆਪਣੇ ਮੇਅਰ ਦੌਰਾਨ ਕਾਰਜਕਾਲ ਵਿੱਚ ਪੂਰੀ ਇਮਾਨਦਾਰੀ ਨਾਲ ਵਿਕਾਸ ਕਾਰਜ ਕਰਵਾਏ। ਉਨ੍ਹਾਂ ਵੱਲੋਂ ਕਰਵਾਏ ਗਏ ਵਿਕਾਸ ਕਾਰਜ ਮੰੰਹ ਬੋਲਦੀ ਤਸਵੀਰ ਪੇਸ਼ ਕਰਦੇ ਹਨ। ਉਨ੍ਹਾਂ ਸਵਰਗੀ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕੀਤੀ ਗਈ ਸਮਾਜ ਸੇਵਾ ਅਤੇ ਬੀਬੀ ਕੁੰਭੜਾ ਵੱਲੋਂ ਬਤੌਰ ਕੌਂਸਲਰ ਵਾਰਡ ਦੀ ਕੀਤੀ ਗਈ ਸੇਵਾ ਦੀ ਸ਼ਲਾਘਾ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਸਵਰਗੀ ਜਥੇਦਾਰ ਕੁੰਭੜਾ ਅਤੇ ਉਨ੍ਹਾਂ ਦੇ ਪਰਿਵਾਰ ਦੀ ਲੋਕ ਸੇਵਾ ਨੂੰ ਦੇਖਦਿਆਂ ਜ਼ਰੂਰੀ ਬਣ ਜਾਂਦਾ ਹੈ ਕਿ ਵਾਰਡ ਨੰਬਰ-29 ਤੋਂ ਬੀਬੀ ਰਜਿੰਦਰ ਕੌਰ ਕੁੰਭੜਾ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ।
ਇਸ ਮੌਕੇ ਬੀਬੀ ਰਜਿੰਦਰ ਕੌਰ ਕੁੰਭੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਅਤੇ ਉਹ ਆਪਣੇ ਵਾਰਡ ਦੀ ਹਰ ਸਮੱਸਿਆ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ। ਰੈਜ਼ੀਡੈਂਟਸ ਵੈੱਲਫ਼ੇਅਰ ਫੋਰਮ ਦੇ ਪ੍ਰਧਾਨ ਅਤੇ ਬੀਬੀ ਕੁੰਭੜਾ ਦੇ ਸਪੁੱਤਰ ਹਰਮਨਜੋਤ ਸਿੰਘ ਕੁੰਭੜਾ ਨੇ ਸਾਬਕਾ ਮੇਅਰ ਕੁਲਵੰਤ ਸਿੰਘ ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਵਾਰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਵਾਰਡ ਦੇ ਲੋਕਾਂ ਵੱਲੋਂ ਬੀਬੀ ਕੁੰਭੜਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਸਮਰਥਨ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਕੁਲਦੀਪ ਸਿੰਘ, ਸਵਿੰਦਰ ਸਿੰਘ ਮਾਨ, ਮਨਜੀਤ ਸਿੰਘ, ਕੁਦਰਤਦੀਪ ਸਿੰਘ, ਪ੍ਰਿੰਸੀਪਲ ਸਵਰਨ ਸਿੰਘ, ਚਰਨਜੀਤ ਸਿੰਘ ਬਰਾੜ, ਐਸਪੀ ਸ਼ਰਮਾ, ਹਰਭਜਨ ਸਿੰਘ, ਇੰਦਰਜੀਤ ਕੌਰ, ਅਜੀਤ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ, ਰਛਪਾਲ ਸਿੰਘ, ਹਾਕਮ ਸਿੰਘ, ਸੁਖਦੇਵ ਸਿੰਘ, ਬਲਵੰਤ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਮਨਪ੍ਰੀਤ ਸਿੰਘ ਮਨਚੰਦਾ, ਕਮਲਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਸਰਬਜੀਤ ਕੌਰ, ਰਵਿੰਦਰ ਸੰਧੂ, ਬਲਵੰਤ ਕੌਰ, ਕੁਲਦੀਪ ਕੌਰ, ਲਾਡਵਿੰਦਰ ਸਿੰਘ ਬਾਠ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ

ਜ਼ਿਲ੍ਹਾ ਮੁਹਾਲੀ ਪੂਰਨ ਬੰਦ ਰਿਹਾ, 18 ਥਾਵਾਂ ’ਤੇ ਸੜਕਾਂ ਜਾਮ ਕਰਕੇ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ ਮੁਹਾਲੀ-ਖਰੜ…