Share on Facebook Share on Twitter Share on Google+ Share on Pinterest Share on Linkedin ਕੁਲਵੰਤ ਸਿੰਘ ਨੇ ਸ਼ਹਿਰ ਵਿੱਚ ਵਿਕਾਸ ਦੇ ਨਾਂ ’ਤੇ ਦੁਕਾਨਦਾਰਾਂ ਤੋਂ ਵੋਟਾਂ ਮੰਗੀਆਂ ‘ਆਪ’ ਦੀ ਸਰਕਾਰ ਬਣਦਿਆਂ ਹੀ ਕਰ ਦਿੱਤੀ ਜਾਵੇਗੀ ਮਾਰਕੀਟ ਪੱਕੀ: ਕੁਲਵੰਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਮੁਹਾਲੀ ਤੋਂ ਆਪ ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਇੱਥੋਂ ਦੇ ਫੇਜ਼-1 ਦੀ ਮਾਰਕੀਟ ਦਾ ਦੌਰਾ ਕਰਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੀਆਂ। ਇਸ ਮੌਕੇ ਸਾਬਕਾ ਕੌਂਸਲਰ ਮਨਜੀਤ ਕੌਰ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਦੁਕਾਨਦਾਰਾਂ ਨੇ ਆਪ ਆਗੂ ਕੁਲਵੰਤ ਸਿੰਘ ਨੂੰ ਫੇਜ਼-1 ਮਾਰਕੀਟ ਦੇ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਦੁਕਾਨਦਾਰਾਂ ਨੇ ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਕਿ ਇਹ ਮਾਰਕੀਟ ਬਹੁਤ ਪੁਰਾਣੀ ਹੈ ਅਤੇ ਇਸ ਨੂੰ ਪੱਕਾ ਕਰਨ ਲਈ ਕਾਫ਼ੀ ਸਮੇਂ ਤੋਂ ਮੰਗ ਪੱਤਰ ਸੌਂਪੇ ਗਏ ਹਨ ਪਰ ਮਾਰਕੀਟ ਦੀ ਕਿਸੇ ਨੇ ਵੀ ਸਾਰ ਨਹੀਂ ਲਈ। ਦੁਕਾਨਦਾਰਾਂ ਦੀ ਇਸ ਮੰਗ ਬਾਰੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ 20 ਫਰਵਰੀ ਨੂੰ ਵੋਟਾਂ ਪੈਣ ਤੋਂ ਬਾਅਦ 10 ਮਾਰਚ ਨੂੰ ਨਤੀਜੇ ਆਉਣ ’ਤੇ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਦੀ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਦਿਆਂ ਹੀ ਮਾਰਕੀਟ ਅਤੇ ਹੋਰ ਸਮੱਸਿਆਵਾਂ ਨੂੰ ਹਰ ਹਾਲਤ ਵਿੱਚ ਹੱਲ ਕੀਤਾ ਜਾਵੇਗਾ। ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਦੇ ਕਾਰਜਕਾਲ ਵਿੱਚ ਸ਼ਹਿਰ ਵਿੱਚ ਕਈ ਵੱਡੇ ਪ੍ਰਾਜੈਕਟ ਪਾਸ ਕੀਤੇ ਗਏ ਸਨ, ਜਿਨ੍ਹਾਂ ਨੂੰ ਬਲਬੀਰ ਸਿੱਧੂ ਆਪਣੀਆਂ ਪ੍ਰਾਪਤੀਆਂ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸਿੱਧੂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਮੁਹਾਲੀ ਦੇ ਲੋਕ ਪਹਿਲਾਂ ਨਾਲੋਂ ਵੱਧ ਜਾਗਰੂਕ ਹੋ ਚੁੱਕੇ ਹਨ ਅਤੇ ਇਸ ਵਾਰ ਉਨ੍ਹਾਂ ਦਾ ਝੂਠ ਕਿਸੇ ਕੰਮ ਨਹੀਂ ਆਵੇਗਾ। ਇਸ ਮੌਕੇ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ ਅਤੇ ‘ਆਪ’ ਦੀ ਸਰਕਾਰ ਬਣਦਿਆਂ ਹੀ ਮੁਹਾਲੀ ਵਾਸੀਆਂ ਦੀਆਂ ਹਰ ਤਰ੍ਹਾਂ ਦੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਇਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਕੁਲਵੰਤ ਸਿੰਘ ਨੇ ਦੁਹਰਾਇਆ ਕਿ ਜਦੋਂ ਵੀ ਲੋਕਾਂ ਵੱਲੋਂ ਬਲਬੀਰ ਸਿੱਧੂ ਨੂੰ ਮੁਹਾਲੀ ਵਿੱਚ ਪ੍ਰਾਜੈਕਟ ਸਬੰਧੀ ਜਾਂ ਕਿਸੇ ਵੱਡੇ ਕੰਮ ਸਬੰਧੀ ਕੋਈ ਸਵਾਲ ਪੁੱਛਿਆ ਜਾਂਦਾ ਹੈ ਤਾਂ ਉਹ ਇਸ ਗੱਲ ਤੋਂ ਹਮੇਸ਼ਾ ਹੀ ਭੱਜਦੇ ਨਜ਼ਰ ਆਉਂਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ