nabaz-e-punjab.com

ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਪਿੰਡ ਕੁੰਭੜਾ ਤਰੱਕੀ ਦੀ ਰਾਹ ’ਤੇ: ਅਕਾਲੀ ਕੌਂਸਲਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਕਤੂਬਰ:
ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਕੁੰਭੜਾ ਵਿੱਚ ਹਰ ਵਰਗ ਨਾਲ ਸਬੰਧਿਤ ਲੋਕਾਂ ਦੀ ਸਹੂਲਤ ਲਈ ਕਰੋੜਾਂ ਰੁਪਇਆਂ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡ ਕੁੰਭੜਾ ਵਿਕਾਸ ਪੱਖੋਂ ਤਰੱਕੀ ਦੀ ਰਾਹ ਤੇ ਚੱਲ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਕੌਂਸਲਰਾਂ ਰਮਨਪ੍ਰੀਤ ਕੌਰ ਕੁੰਭੜਾ, ਰਵਿੰਦਰ ਸਿੰਘ ਬਿੰਦਰਾ ਅਤੇ ਬੀਬੀ ਰਜਿੰਦਰ ਕੌਰ ਕੁੰਭੜਾ ਨੇ ਦੱਸਿਆ ਕਿ ਪਿੰਡ ਕੁੰਭੜਾ ਵਿੱਚ ਅਕਾਲੀ-ਭਾਜਪਾ ਕੌਂਸਲਰਾਂ ਦੀ ਸਹਿਮਤੀ ਨਾਲ ਕਰੋੜਾਂ ਰੁਪਇਆਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ।
ਇਨ੍ਹਾਂ ਕੰਮਾਂ ਵਿੱਚ ਪਿੰਡ ਦੀ ਫਿਰਨੀ ਦੇ ਅੰਡਰਗਰਾਉੱਡ ਅਤੇ ਪਿੰਡ ਦੀਆਂ ਗਲੀਆਂ ਵਿੱਚ ਅੰਡਰ ਗਰਾਉਂਡ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ, ਫਿਰਨੀ ਤੇ 79 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ, ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਐਲ.ਈ.ਡੀ. ਲਾਈਟਾਂ ਲਾਈਆਂ, ਪਿੰਡ ਵਿੱਚ ਚਾਰ ਟਰਾਂਸਫ਼ਾਰਮਰ ਛੋਟੇ ਤੋਂ ਬਦਲ ਕੇ ਵੱਧ ਕਪੈਸਿਟੀ ਦੇ ਕਰਵਾਏ, ਲੱਖਾਂ ਰੁਪਇਆਂ ਦੀ ਲਾਗਤ ਨਾਲ ਬਿਜਲੀ ਦੀਆਂ ਪੁਰਾਣੀਆਂ ਕੇਬਲਾਂ ਤੇ ਤਾਰਾਂ ਅਤੇ ਹੋਰ ਮੈਟੀਰੀਅਲ ਨਵਾਂ ਪੁਆਇਆ ਗਿਆ ਹੈ ਅਤੇ ਲਗਭਗ 1 ਕਰੋੜ ਰੁਪਏ ਦੇ ਪੇਵਰ ਬਲਾਕ ਲਗਾਏ ਗਏ ਹਨ। ਪਿੰਡ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਦੀ ਇਮਾਰਤ ਦੀ ਰਿਪੇਅਰ ਉੱਤੇ ਲਗਭਗ 15 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ ਸਕੂਲ ਵਿੱਚ ਬੱਚਿਆਂ ਲਈ ਪੀਣ ਦੇ ਪਾਣੀ ਦਾ ਪ੍ਰਬੰਧ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪਿੰਡ ਵਿੱਚ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਖਾਲੀ ਪਈ ਥਾਂ ਤੇ ਲਗਭਗ 14 ਲੱਖ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਕਰਕੇ ਪਾਰਕ ਬਣਾਇਆ ਜਾ ਰਿਹਾ ਹੈ। ਇਸ ਤੋ8 ਇਲਾਵਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਬਹੁਤ ਜਲਦ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਅਧੂਰੇ ਪਏ ਕਮਿਊਨਿਟੀ ਸੈਂਟਰ ਦਾ ਕੰਮ ਵੀ ਪੂਰਾ ਕੀਤਾ ਜਾਵੇਗਾ।
ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਮੇਅਰ ਕੁਲਵੰਤ ਸਿੰਘ ਵੱਲੋਂ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸ਼ਹਿਰ ਦੇ ਸਾਰੇ ਕੌਂਸਲਰਾਂ ਦੇ ਇਲਾਕਿਆਂ ਵਿਚ ਕੀਤੇ ਜਾ ਰਹੇ ਕੰਮਾਂ ਪ੍ਰਤੀ ਤਸੱਲੀ ਪ੍ਰਗਟਾਈ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ, ਹਰਮਿੰਦਰ ਸਿੰਘ ਬਿੱਲੂ ਨੰਬਰਦਾਰ ਕੁੰਭੜਾ, ਸ਼ੇਰ ਸਿੰਘ ਸਾਬਕਾ ਪੰਚ, ਅਮਰੀਕ ਸਿੰਘ ਫੌਜੀ, ਅਮਰੀਕ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ

ਏਡਿਡ ਸਕੂਲਾਂ ਦੀਆਂ ਮੰਗਾਂ ਨਾ ਮੰਨਣ ’ਤੇ ਡੀਪੀਆਈ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਅਧਿਆਪਕ ਤੇ ਕਰਮਚਾਰੀ ਯੂਨੀ…