Share on Facebook Share on Twitter Share on Google+ Share on Pinterest Share on Linkedin ਕੁੰਭੜਾ ਕਤਲ-ਕਾਂਡ: ਅਕਾਲੀ ਆਗੂ ਅਤੇ ਨੌਜਵਾਨ ਆਗੂ ’ਤੇ ਪਰਚਾ ਦਰਜ ਕਰਨ ਦਾ ਮਾਮਲਾ ਭਖਿਆ ਪੀੜਤਾਂ ਵੱਲੋਂ ਹਫ਼ਤੇ ਦਾ ਅਲਟੀਮੇਟਮ, 9 ਦਸੰਬਰ ਨੂੰ ਐੱਸਐੱਸਪੀ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਪੰਜਾਬੀ ਨੌਜਵਾਨਾਂ ਦੇ ਕਤਲ ਮਾਮਲੇ ਵਿੱਚ ਦੋ ਪ੍ਰਵਾਸੀ ਮੁਲਜ਼ਮ ਹਾਲੇ ਵੀ ਪੁਲੀਸ ਦੀ ਗ੍ਰਿਫ਼ਤ ’ਚੋਂ ਬਾਹਰ ਨਬਜ਼-ਏ-ਪੰਜਾਬ, ਮੁਹਾਲੀ, 1 ਦਸੰਬਰ: ਪਿੰਡ ਕੁੰਭੜਾ ਵਿੱਚ ਪਿਛਲੇ ਦਿਨੀਂ ਪ੍ਰਵਾਸੀਆਂ ਵੱਲੋਂ ਦੋ ਪੰਜਾਬੀ ਨੌਜਵਾਨਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਮੁਹਾਲੀ ਏਅਰਪੋਰਟ ਸੜਕ ’ਤੇ ਦਿੱਤੇ ਧਰਨੇ ਦੀ ਰੰਜ਼ਿਸ਼ ਵਿੱਚ ਮੁਹਾਲੀ ਪੁਲੀਸ ਵੱਲੋਂ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੇ ਸਪੁੱਤਰ ਮਨਦੀਪ ਸਿੰਘ ਕੁੰਭੜਾ ਵਿਰੁੱਧ ਪਰਚਾ ਦਰਜ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਐਤਵਾਰ ਸ਼ਾਮ ਨੂੰ ਪੀੜਤ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ, ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਮੈਂਬਰਾਂ ਅਤੇ ਹੋਰ ਇਨਸਾਫ਼ ਪਸੰਦ ਵਿਅਕਤੀਆਂ ਨੇ ਕੁੰਭੜਾ ਦੀ ਵਾਲਮੀਕਿ ਧਰਮਸ਼ਾਲਾ ਵਿੱਚ ਵੱਡਾ ਇਕੱਠ ਕਰਕੇ ਪੁਲੀਸ ਦੀ ਤਾਜ਼ਾ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਜਥੇਦਾਰ ਪਰਵਿੰਦਰ ਸਿੰਘ ਸੋਹਾਣਾ ਅਤੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਅਤੇ ਅਕਾਲੀ ਦਲ ਐਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਪੁਰਖਾਲਵੀ ਨੇ ਕਿਹਾ ਕਿ ਪੰਜਾਬੀ ਨੌਜਵਾਨਾਂ ਦੇ ਕਤਲ ਮਾਮਲੇ ਵਿੱਚ ਹਾਲੇ ਵੀ ਦੋ ਮੁਲਜ਼ਮ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਨ੍ਹਾਂ ਨੂੰ ਪੁਲੀਸ ਫੜਨ ਲਈ ਕੋਈ ਚਾਰਾਜੋਈ ਨਹੀਂ ਕਰ ਰਹੀ ਹੈ, ਉਲਟਾ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਸੜਕ ’ਤੇ ਧਰਨਾ ਲਗਾਉਣ ਵਾਲੇ ਆਗੂਆਂ ਖ਼ਿਲਾਫ਼ ਪਰਚਾ ਦਰਜ ਕਰਕੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਹਫ਼ਤੇ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਫਰਾਰ ਮੁਲਜ਼ਮ ਨਾ ਫੜੇ ਗਏ ਅਤੇ ਧਰਨਾਕਾਰੀਆਂ ’ਤੇ ਦਰਜ ਪਰਚਾ ਮੁੱਢੋਂ ਰੱਦ ਨਹੀਂ ਕੀਤਾ ਗਿਆ ਤਾਂ 9 ਦਸੰਬਰ ਨੂੰ ਐੱਸਐੱਸਪੀ ਦਫ਼ਤਰ ਦੇ ਬਾਹਰ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਜਾਵੇਗੀ। ਦੋਵੇਂ ਪੀੜਤ ਪਰਿਵਾਰ ਵੀ ਭੁੱਖ ਹੜਤਾਲ ’ਤੇ ਬੈਠਣਗੇ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੱਪੜਚਿੜੀ, ਲਖਵੀਰ ਸਿੰਘ ਵਡਾਲਾ, ਮਨਦੀਪ ਸਿੰਘ ਕੁੰਭੜਾ, ਨੰਬਰਦਾਰ ਹਰਵਿੰਦਰ ਸਿੰਘ, ਹਰਚੰਦ ਸਿੰਘ ਜਖਵਾਲੀ, ਹਰਨੇਕ ਸਿੰਘ ਮਲੋਆ, ਰੇਸ਼ਮ ਸਿੰਘ ਕਾਹਲੋਂ, ਸੋਨੀਆ ਰਾਣੀ, ਮਮਤਾ ਰਾਣੀ, ਸੁਰਿੰਦਰ ਸਿੰਘ ਛਿੰਦਾ, ਸਾਬਕਾ ਸਰਪੰਚ ਸੁਰਿੰਦਰ ਸਿੰਘ ਕੰਡਾਲਾ, ਬਲਜੀਤ ਸਿੰਘ, ਵੇਦ ਪ੍ਰਕਾਸ਼ ਆਦੀਵਾਲ, ਮਨਜੀਤ ਸਿੰਘ, ਪਿਆਰੀ ਦੇਵੀ, ਗੁਰਨਾਮ ਕੌਰ, ਅਮਰੀਕ ਸਿੰਘ ਸੰਤੇਮਾਜਰਾ, ਦਰਸ਼ਨੀ ਕੌਰ, ਗੁਰਜੀਤ ਸਿੰਘ, ਬਲਜੀਤ ਸਿੰਘ ਖਾਲਸਾ, ਹਰਦੀਪ ਸਿੰਘ, ਸੌਰਵ, ਗੌਰਵ, ਸੰਨੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ