Share on Facebook Share on Twitter Share on Google+ Share on Pinterest Share on Linkedin ਨਵੇਂ ਸਫ਼ਾਈ ਕਰਮਚਾਰੀਆਂ ਦੀ ਭਰਤੀ ਕਰੇ ਕੁਰਾਲੀ ਨਗਰ ਕੌਂਸਲ: ਹਿਮਾਂਸ਼ੂ ਧੀਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਸਤੰਬਰ: ਮਗਰ ਕੌਂਸਲ ਕੁਰਾਲੀ ਵਿਖੇ ਸਫਾਇਮ ਕਰਮਚਾਰੀਆਂ ਦੀ ਕਮੀ ਕਾਰਨ ਸ਼ਹਿਰ ਵਿਚ ਗੰਦਗੀ ਦੀ ਭਰਮਾਰ ਰਹਿੰਦੀ ਹੈ। ਜਿਸ ਨੂੰ ਮੁੱਖ ਰੱਖਦਿਆਂ ਨਗਰ ਕੌਂਸਲ ਨਵੇਂ ਸਫਾਈ ਕਰਮਚਾਰੀਆਂ ਨੂੰ ਭਰਤੀ ਕਰੇ। ਇਹ ਪ੍ਰਗਟਾਵਾ ਹਿਮਾਂਸ਼ੂ ਧੀਮਾਨ ਵਾਈਸ ਚੇਅਰਮੈਨ ਪਬਲਿਕ ਕੋਆਰਡਿੰਟਰ ਸੈਲ ਜਿਲ੍ਹਾ ਮੋਹਾਲੀ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਪਿਛਲੇ ਲੰਮੇ ਸਮੇਂ ਤੋਂ ਸਫਾਈ ਕਰਮਚਾਰੀ ਭਰਤੀ ਨਹੀਂ ਕੀਤੇ ਗਏ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿਚ ਸਫਾਈ ਕਰਮਚਾਰੀਆਂ ਦੀ ਕਮੀ ਨੂੰ ਪੂਰਾ ਕਰਨ ਲਈ ਨਗਰ ਕੌਂਸਲ ਜਲਦ ਨਵੇਂ ਸਫਾਈ ਕਰਮਚਾਰੀਆਂ ਦੀ ਭਰੀ ਕਰੇ ਤਾਂ ਜੋ ਸ਼ਹਿਰ ਵਿਚ ਸਫਾਈ ਵਿਵਸਥਾ ਨੂੰ ਕਾਇਮ ਰੱਖਿਆ ਜਾ ਸਕੇ। ਹਿਮਾਂਸ਼ੂ ਧੀਮਾਨ ਨੇ ਮੰਗ ਕੀਤੀ ਕਿ ਜਿਹੜੇ ਕਰਮਚਾਰੀਆਂ ਨੂੰ ਕੁੱਝ ਕਾਰਨਾਂ ਕਰਕੇ ਕੌਂਸਲ ਵੱਲੋਂ ਡਿਊਟੀ ਤੋਂ ਬਰਖ਼ਾਸਤ ਕੀਤਾ ਗਿਆ ਹੈ। ਉਨ੍ਹਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਮੌਕੇ ਚੰਦਨ ਸੂਦ, ਰਵੀ ਵਰਮਾ, ਗੋਲਡੀ, ਹੈਪੀ, ਪਾਲੀ, ਲਾਡੀ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ