ਕੁਰਾਲੀ ਪੁਲੀਸ ਵੱਲੋਂ ਲੁੱਟਖੋਹ ਕਰਨ ਵਾਲੇ ਗਰੋਹ ਦੇ ਚਾਰ ਮੁਲਜ਼ਮ ਗ੍ਰਿਫ਼ਤਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਮਈ:
ਬੀਤੀ 13 ਮਈ ਨੂੰ ਸ਼ਹਿਰ ਵਿੱਚ ਵਪਾਰੀ ਨਾਲ ਲੁੱਟ ਦੇ ਮਾਮਲੇ ਨੂੰ ਹੱਲ ਕਰਦਿਆਂ ਕੁਰਾਲੀ ਪੁਲੀਸ ਵੱਲੋਂ ਐਸਐਚਓ ਭਾਰਤ ਭੂਸ਼ਨ ਦੀ ਅਗਵਾਈ ਵਿੱਚ ਲੁੱਟਖੋਹ ਕਰਨ ਵਾਲੇ ਇੱਕ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ, ਗਿਰਫ਼ਤਾਰ ਦੋਸ਼ੀਆਂ ਕੋਲੋਂ ਪੁਲਿਸ ਨੇ ਲੁੱਟ ਦੇ 40 ਹਜ਼ਾਰ ਰੁਪਏ ਨਗਦ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਮੋਟਰਸਾਈਕਲ ਵੀ ਬਰਾਮਦ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਕੇਸਰ ਸਿੰਘ ਨੇ ਦੱਸਿਆ ਕਿ ਬੀਤੀ 13 ਮਈ ਨੂੰ ਸ਼ਹਿਰ ਦੇ ਰੇਲਵੇ ਸਟੇਸ਼ਨ ਨੇੜੇ ਤੋਂ ਵਪਾਰੀ ਰਾਕੇਸ਼ ਕੁਮਾਰ ਗੁਪਤਾ ਵਾਸੀ ਵਾਰਡ ਨੰਬਰ 13 ਕੁਰਾਲੀ ਤੋਂ ਕੁਝ ਨਕਾਬਪੋਸ਼ ਨੌਜੁਆਨਾਂ ਨੇ 50 ਹਜ਼ਾਰ ਰੁਪਏ ਦੀ ਨਗਦੀ ਵਾਲਾ ਬੈਗ ਖੋਂਹਦਿਆਂ ਘਟਨਾ ਨੂੰ ਅੰਜਾਮ ਦਿੱਤਾ ਸੀ। ਵੀਰਵਾਰ ਨੂੰ ਸ਼ਾਮ ਦੇ ਸਮੇਂ ਪੁਲਿਸ ਨੇ ਗਸ਼ਤ ਦੌਰਾਨ ਨੈਸ਼ਨਲ ਹਾਈਵੇ ਰੋਪੜ ਰੋਡ ਉੱਤੇ ਕੁਰਾਲੀ ਟੋਲ ਪਲਾਜ਼ਾ ਨੇੜੇ ਸ਼ੱਕੀ ਹਾਲਤ ਵਿਚ ਮੋਟਰਸਾਈਕਲ ਤੇ ਘੁੰਮਦੇ ਦੋ ਨੌਜੁਆਨਾਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ।
ਇਸ ਦੌਰਾਨ ਪੁਲੀਸ ਨੇ ਨਰਿੰਦਰ ਸਿੰਘ ਨਿੰਦਾ ਵਾਸੀ ਪਿੰਡ ਅਧਰੇੜਾ ਅਤੇ ਗੋਲਡੀ ਵਾਸੀ ਕੁਰਾਲੀ ਨੂੰ ਵਾਰਦਾਤ ਨੂੰ ਅੰਜਾਮ ਦੇਣ ਸਮੇਂ ਵਰਤੀ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਗਿਆ ਜਦਕਿ ਪੁਲਿਸ ਨੇ ਦੋ ਦੋਸ਼ੀਆਂ ਰਾਜਕੁਮਾਰ ਲੱਕੀ ਅਤੇ ਰਾਕੇਸ਼ ਕੁਮਾਰ ਕਾਕਾ ਵਾਸੀ ਕੁਰਾਲੀ ਨੂੰ ਸ਼ੱਕੀ ਹਾਲਤ ਵਿਚ ਬਾਰ੍ਹਾਂ ਮੰਦਿਰਾਂ ਨੇੜੇ ਤੋਂ ਗ੍ਰਿਫ਼ਤਾਰ ਕੀਤਾ। ਇਸ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨੌਜੁਆਨਾਂ ਤੋਂ ਪੁਲੀਸ ਨੇ 40 ਹਜ਼ਾਰ ਰੁਪਏ ਨਗਦ ਅਤੇ ਲੁੱਟ ਵਿਚ ਖੋਹਿਆ ਬੈਗ ਅਤੇ ਰਸ਼ੀਦ ਬੁੱਕ ਵੀ ਬਰਾਮਦ ਕੀਤੀ ਗਈ। ਇਸ ਸਬੰਧੀ ਗੱਲਬਾਤ ਕਰਦਿਆਂ ਐਸਐਚਓ ਭਾਰਤ ਭੂਸਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਖ਼ਿਲਾਫ਼ ਆਈਪੀਸੀ ਦੀ ਧਾਰਾ 379 (ਬੀ), 341, 506, ਅਤੇ 120ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦਾ ਪੁਲੀਸ ਵੱਲੋਂ ਰਿਮਾਂਡ ਲਿਆ ਜਾਵੇਗਾ ਜਿਸ ਉਪਰੰਤ ਸ਼ਹਿਰ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਚੋਰੀ ਅਤੇ ਲੁੱਟਖੋਹ ਦੀਆਂ ਘਟਨਾਵਾਂ ਹੱਲ ਹੋਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…