ਕੁਰਾਲੀ ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਨਾਲ ਤਿੰਨ ਮੁਲਜ਼ਮ ਗ੍ਰਿਫ਼ਤਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਦਸੰਬਰ:
ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ਤੇ ਟਾਟਾ ਸਫਾਰੀ ਗੱਡੀ ਵਿਚੋਂ ਭਾਰੀ ਮਾਤਰਾ ਵਿੱਚ ਚੰਡੀਗੜ ਵਿੱਚ ਵਿਕਣ ਵਾਲੀ ਸ਼ਰਾਬ ਬਰਾਮਦ । ਇਸ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮੁੱਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਉਨਾਂ ਨੂੰ ਕਿਸੇ ਨੇ ਸੂਚਨਾ ਦਿਤੀ ਕਿ ਪੀ.ਬੀ 11 ਏ ਐਫ 0101 ਟਾਟਾ ਸਫਾਰੀ ਗੱਡੀ ਵਿੱਚ ਕੁਝ ਬੰਦੇ ਚੰਡੀਗੜ ਤੋਂ ਸ਼ਰਾਬ ਲੈਕੇ ਆ ਰਹੇ ਹਨ । ਜਿਸ ਤੇ ਪੁਲਿਸ ਪਾਰਟੀਆਂ ਵੱਲੋਂ ਵੱਖ ਵੱਖ ਕਈ ਥਾਵਾਂ ਤੇ ਨਾਕੇਬੰਦੀ ਕੀਤੀ ਗਈ ਸੀ ਤੇ ਏ.ਐਸ.ਆਈ ਦਲਵਿੰਦਰ ਸਿੰਘ ਦੀ ਅਗਵਾਈ ਵਿੱਚ ਮੋਰਿੰਡਾ ਰੋਡ ਤੇ ਲਗਾਏ ਨਾਕੇ ਤੇ ਜਦੋਂ ਪੀ.ਬੀ 11 ਏ ਐਫ 0101 ਟਾਟਾ ਸਫਾਰੀ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ’ਚੋਂ ਭਾਰੀ ਮਾਤਰਾ ਵਿੱਚ ਚੰਡੀਗੜ ਵਿੱਚ ਵਿਕਣ ਵਾਲੀ ਸਰਾਬ ਬਰਾਮਦ ਹੋਈ। ਜਿਨ੍ਹਾਂ ਦੀ ਪਹਿਚਾਣ ਗੁਰਸਿਮਰਨ ਸਿੰਘ, ਪਰਮਿੰਦਰ ਸਿੰਘ, ਵਾਸੀ ਆਲਮਪੁਰ ਬੱਸੀ ਪਠਾਣਾ ਅਤੇ ਧਰਮਿੰਦਰ ਸਿੰਘ ਵਾਸੀ ਮੋਰਿੰਡਾ ਦੇ ਰੂਪ ਵਿੱਚ ਹੋਈ। ਇਹ ਵਿਅਕਤੀ ਬਿਨਾਂ ਪਰਮਿਟ ਤੋਂ ਚੰਡੀਗੜ੍ਹ ਤੋਂ ਸ਼ਰਾਬ ਲਿਆ ਕੇ ਵੇਚਣ ਦਾ ਧੰਦਾ ਕਰਦੇ ਸਨ। ਪੁਲੀਸ ਨੇ ਉਕਤ ਵਿਅਕਤੀਆਂ ਨੂੰ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਟਾਟਾ ਸਫਾਰੀ ਗੱਡੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …