nabaz-e-punjab.com

ਕੁਰਾਲੀ ਪੁਲੀਸ ਵੱਲੋਂ ਠੱਗੀ ਮਾਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 15 ਜੂਨ:
ਥਾਣਾ ਕੁਰਾਲੀ ਦੀ ਪੁਲਿਸ ਨੇ ਐਸ.ਐਚ.ਓ ਭਾਰਤ ਭੂਸ਼ਨ ਦੀ ਅਗਵਾਈ ਵਿਚ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਵਿਚ ਦੋ ਵਿਆਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐਸ.ਐਚ.ਓ ਭਾਰਤ ਭੂਸ਼ਨ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਭਗਤਮਾਜਰਾ ਨੂੰ ਧੋਖਾਧੜੀ ਦੇ ਇੱਕ ਕੇਸ ਵਿਚ ਜਾਂਚ ਦੌਰਾਨ ਦੋਸ਼ੀ ਪਾਇਆ ਗਿਆ ਜਿਸ ਨੂੰ ਗਿਰਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਦੋਸ਼ੀ ਖਿਲਾਫ ਆਈ.ਪੀ.ਸੀ ਦੀ ਧਾਰਾ 420, 120 ਬੀ ਅਧੀਨ ਮਾਮਲਾ ਦਰਜ ਕਰ ਲਿਆ ਗਿਆ। ਇਸੇ ਤਰ੍ਹਾਂ ਅਮਰ ਚੰਦ ਪੁੱਤਰ ਰਾਮ ਸਿੰਘ ਵਾਸੀ ਪੱਲਣਪੁਰ ਨੂੰ ਲੋਕਾਂ ਨਾਲ ਧੋਖਾਧੜੀ ਕਰਨ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਦੇ ਦੋਸ਼ ਵਿਚ ਜਾਂਚ ਦੌਰਾਨ ਦੋਸ਼ੀ ਪਾਇਆ ਗਿਆ ਜਿਸ ਖ਼ਿਲਾਫ਼ ਆਈਪੀਸੀ ਦੀ ਧਾਰਾ 420, 465, 467, 472 ਅਧੀਨ ਕੇਸ ਦਰਜ ਕਰ ਲਿਆ ਗਿਆ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …