nabaz-e-punjab.com

ਕੁਰਾਲੀ ਦੀ ਟੀਮ ਨੇ ਗੱਤਕੇ ਦੇ ਮੁਕਾਬਲੇ ਵਿੱਚ ਹਾਸਲ ਕੀਤਾ ਦੂਜਾ ਸਥਾਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਜੂਨ:
ਖਾਲਸਾ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਦੀ ਟੀਮ ਨੇ ਰਾਜਪੁਰਾ ਵਿਚ ਕਰਵਾਏ ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ ਵਿਚ ਦੂਸਰਾ ਸਥਾਨ ਹਾਸਲ ਕਰਦਿਆਂ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਕਾਲ ਪੁਰਖ ਕੀ ਫੌਜ ਗੱਤਕਾ ਅਖਾੜਾ ਕੁਰਾਲੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਖਾਲਸਾ ਨੇ ਦੱਸਿਆ ਕੇ ਰਾਜਪੁਰਾ ਵਿਖੇ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਰਵੈਰ ਖਾਲਸਾ ਗੱਤਕਾ ਦਲ ਰਾਜਪੁਰ ਵੱਲੋਂ ਗੁਰਦਵਾਰਾ ਡੇਰਾ ਬਾਬਾ ਦੁੱਧਧਾਰੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਇੰਟਰਨੈਸ਼ਨਲ ਕੈਲੇਫੋਰਨੀਆ ਦੇ ਸਹਿਯੋਗ ਨਾਲ ਪਹਿਲਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਗਿਆ।
ਜਿਸ ਵਿਚ ਕੁਰਾਲੀ ਦੀ ਟੀਮ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 12 ਟੀਮਾਂ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ। ਇਸ ਦੌਰਾਨ ਪ੍ਰਬੰਧਕਾਂ ਵੱਲੋਂ ਟੀਮ ਨੂੰ ਨਗਦ ਇਨਾਮ ਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕੁਰਾਲੀ ਗੱਤਕਾ ਅਖਾੜਾ ਦੇ ਚੇਅਰਮੈਨ ਭਾਈ ਸੀਤਲ ਸਿੰਘ, ਮੀਤ ਪ੍ਰਧਾਨ ਭਾਈ ਰਘਵੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ, ਖਜਾਨਚੀ ਪਰਵਿੰਦਰ ਕੌਰ ਸਮੇਤ ਸ਼ਹਿਰ ਵਾਸੀਆਂ ਨੇ ਟੀਮ ਨੂੰ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …