Share on Facebook Share on Twitter Share on Google+ Share on Pinterest Share on Linkedin ਰਾਜ ਪੱਧਰੀ ਗੱਤਕਾ ਮੁਕਾਬਲਿਆਂ ਵਿੱਚ ਕੁਰਾਲੀ ਦੀ ਟੀਮ ਨੇ ਮੱਲਿਆ ਪਹਿਲਾ ਸਥਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 29 ਅਗਸਤ: ਖਾਲਸਾ ਅਕਾਲ ਪੁਰਖ ਕੀ ਫੌਜ ਗਤਕਾ ਅਖਾੜਾ ਕੁਰਾਲੀ ਦੀ ਟੀਮ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਹੋਏ ਰਾਜ ਪੱਧਰੀ ਗਤਕਾ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖਾਲਸਾ ਅਕਾਲ ਪੁਰਖ ਕੀ ਫੌਜ ਗਤਕਾ ਅਖਾੜਾ ਕੁਰਾਲੀ ਦੇ ਪ੍ਰਧਾਨ ਭਾਈ ਜਗਦੀਸ਼ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਮੁਖ ਰੱਖਦੇ ਹੋਏ ਕਲਗੀਧਰ ਗੱਤਕਾ ਅਖਾੜਾ ਬਟਾਲਾ ਅਤੇ ਸਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਬਟਾਲਾ ਵਿਖੇ ਰਾਜ ਪੱਧਰੀ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ 10 ਟੀਮਾਂ ਨੇ ਸ਼ਾਸਤਰ ਵਿੱਦਿਆ ਦੇ ਜੰਗਜੂ ਕਰਤੱਬ ਦਿਖਾਏ । ਉਨ੍ਹਾਂ ਦੱਸਿਆ ਕਿ ਗਤਕਾ ਕੋਚ ਹਾਰਮਨਜੋਤ ਸਿੰਘ ਦੀ ਸਖ਼ਤ ਮਿਹਨਤ ਸਦਕਾ ਟੀਮ ਨੇ ਬਹੁਤ ਦਰਸ਼ਕਾਂ ਅਤੇ ਜੱਜਮੈਂਟ ਨੂੰ ਆਪਣੀ ਯੁੱਧ ਕਲਾ ਦਾ ਲੋਹਾ ਮਨਵਾਇਆ ਅਤੇ ਪਹਿਲੀ ਪੁਜੀਸ਼ਨ ਹਾਸਲ ਕੀਤੀ। ਭਾਈ ਖਾਲਸਾ ਨੇ ਸਾਰੇ ਖਿਡਾਰੀਆਂ ਨੂੰ ਜਿੱਤ ਤੇ ਵਧਾਈ ਦਿੱਤੀ । ਇਸ ਮੌਕੇ ਪਰਵਿੰਦਰ ਕੌਰ ਕੁਰਾਲੀ, ਸੀਤਲ ਸਿੰਘ ਚੇਅਰਮੈਨ, ਸੁਖਵਿੰਦਰ ਸਿੰਘ ਸੱੁਖੀ ਸੀਨੀਅਰ ਮੀਤ ਪ੍ਰਧਾਨ, ਮੱਖਣ ਸਿੰਘ, ਰਘੁਬੀਰ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਸ਼ਿੰਦਾ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ