Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਦੇ ਚੇਅਰਮੈਨ ਮੋਹਨ ਸਿੰਘ ਬਠਲਾਣਾ ਨੇ ਸੰਭਾਲਿਆ ਅਹੁਦਾ ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ: ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਤੇ ਸੀਨੀਅਰ ਕਾਂਗਰਸ ਆਗੂ ਠੇਕੇਦਾਰ ਮੋਹਣ ਸਿੰਘ ਬਠਲਾਣਾ ਨੇ ਅੱਜ ਦਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਲਿਮਟਿਡ ਦੇ ਚੇਅਰਮੈਨ ਵਜੋਂ ਆਪਣਾ ਅਹੁਦਾ ਸੰਭਾਲਿਆ। ਇਸ ਸਬੰਧੀ ਇੱਥੋਂ ਦੇ ਸੈਕਟਰ-68 ਸਥਿਤ ਸੁਸਾਇਟੀ ਦੇ ਦਫ਼ਤਰ ਵਿੱਚ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿਹਤ ਮੰਤਰੀ ਸ੍ਰੀ ਸਿੱਧੂ ਨੇ ਸ੍ਰੀ ਬਠਲਾਣਾ ਦਾ ਮੰੂਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਨੂੰ ਚੇਅਰਮੈਨ ਬਣਨ ’ਤੇ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਸ੍ਰੀ ਬਠਲਾਣਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੁਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਆਪਣੇ ਵਫ਼ਾਦਾਰ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦੇ ਕੇ ਨਿਵਾਜਿਆ ਹੈ ਜਦੋਂਕਿ ਦੂਜੀਆਂ ਪਾਰਟੀਆਂ ਸਿਰਫ਼ ਵੋਟ ਬੈਂਕ ਤੱਕ ਹੀ ਸੀਮਤ ਰਹਿੰਦੀਆਂ ਹਨ। ਇਸ ਮੌਕੇ ਨਵ ਨਿਯੁਕਤ ਚੇਅਰਮੈਨ ਮੋਹਨ ਸਿੰਘ ਬਠਲਾਣਾ ਨੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਯੂਨੀਅਨ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ, ਬੇਅੰਤ ਸਿੰਘ, ਨਵੀਨ ਗੁਪਤਾ, ਗੁਲਸ਼ਨ ਕੁਮਾਰ, ਹਰਵਿੰਦਰ ਸਿੰਘ, ਰਾਕੇਸ਼ ਕੁਮਾਰ ਅਤੇ ਮੇਹਰ ਸਿੰਘ (ਸਾਰੇ ਡਾਇਰੈਕਟਰ), ਬਲਾਕ ਸਮਿਤੀ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਤੰਗੋਰੀ, ਜੰਗ ਬਹਾਦਰ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਜੈਲਦਾਰ, ਰਾਜੇਸ਼ ਲਖੋਤਰਾ, ਨਰਿੰਦਰ ਸਿੰਘ ਬੋਪਾਰਾਏ, ਗੁਰਬਿੰਦਰ ਸਿੰਘ, ਜਸਮੇਰ ਸਿੰਘ, ਬਲਜੀਤ ਸਿੰਘ, ਅੰਕੁਰ ਬਾਂਸਲ, ਹਰਵਿੰਦਰ ਸਿੰਘ ਮਸਤਗੜ੍ਹ, ਗੁਰਵਿੰਦਰ ਸਿੰਘ ਬੜੀ, ਸੰਜੀਵ ਕੁਮਾਰ, ਅਮਰੀਕ ਸਿੰਘ ਮਾਵੀ ਅਤੇ ਪ੍ਰਭਜੀਤ ਸਿੰਘ ਬਾਜਵਾ ਸਾਬਕਾ ਚੇਅਰਮੈਨ ਸਮੇਤ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ