Nabaz-e-punjab.com

ਕਿਰਤ ਮੰਤਰੀ ਬਲਬੀਰ ਸਿੱਧੂ ਨੇ 11 ਸਟੈਨੋ ਟਾਈਪਿਸਟਾਂ ਨੂੰ ਵੰਡੇ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ:
ਪੰਜਾਬ ਦੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਇੱਥੇ ਕਿਰਤ ਭਵਨ ਵਿੱਚ 11 ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਸਬੰਧੀ ਪੰਜਾਬ ਅਧੀਨ ਸੇਵਾਵਾਂ ਬੋਰਡ ਵੱਲੋਂ ਕਿਰਤ ਵਿਭਾਗ ਵਿੱਚ ਭਰਤੀ ਲਈ ਸਿਫ਼ਾਰਸ਼ਾਂ ਕੀਤੀਆਂ ਗਈਆਂ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਰਾਜ ਦੇ ਨੌਜਵਾਨ ਵਰਗ ਲਈ ਕਾਫ਼ੀ ਲਾਹੇਵੰਦ ਸਾਬਤ ਹੋ ਰਹੀ ਹੈ। ਪਿੱਛੇ ਜਿਹੇ ਸੂਬਾ ਸਰਕਾਰ ਵੱਲੋਂ ਲਗਾਏ ਗਏ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਅਨੁਸਾਰ ਨੌਕਰੀਆਂ ਅਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਉਸਾਰੂ ਸਿੱਟੇ ਸਾਹਮਣੇ ਆ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਬੇਰੁਜ਼ਗਾਰੀ ਨੂੰ ਠੱਲ੍ਹ ਪਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਅਗਾਂਹਵਧੂ ਨੀਤੀਆਂ ਸਦਕਾ ਨੌਜਵਾਨ ਵਰਗ ਨੂੰ ਤਰੱਕੀ ਦੇ ਰਾਹ ’ਤੇ ਲਿਜਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਹਨ।
ਇਸ ਮੌਕੇ ਉਨਾਂ ਜਸਵਿੰਦਰ ਸਿੰਘ, ਕੁਲਵਿੰਦਰ ਕੌਰ, ਪ੍ਰਵੀਨ ਕੌਰ, ਅਮਰਿੰਦਰ ਸਿੰਘ, ਨਵਦੀਪ ਕੌਰ, ਰਜਨੀ ਕੌਰ, ਹਰਮਨਪ੍ਰੀਤ ਸਿੰਘ, ਰਾਜਵਿੰਦਰ ਕੌਰ, ਗੁਰਪ੍ਰੀਤ ਕੌਰ, ਸੋਨੀਆ ਕੁਮਾਰੀ ਅਤੇ ਅਮਨਦੀਪ ਕੌਰ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਪੰਜਾਬ ਦੇ ਕਿਰਤ ਕਮਿਸ਼ਨਰ ਪ੍ਰਵੀਨ ਕੁਮਾਰ ਥਿੰਦ, ਕਿਰਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…