ਪਹਾੜੀ ਖੇਤਰ ਦੇ ਬੁਨਿਆਦੀ ਸਹੂਲਤਾਂ ਤੋਂ ਸੁੱਖਣੇ ਚਾਰ ਪਿੰਡਾਂ ਦੇ ਲੋਕਾਂ ਵੱਲੋਂ ਚੋਣਾਂ ਦੇ ਬਾਈਕਾਟ ਦਾ ਫੈਸਲਾ

ਆਪ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਨੇ ਕੀਤੀ ਆਪ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਦੇਣ ਦੀ ਮੰਗ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 21 ਜਨਵਰੀ:
ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਅਧੀਨ ਆਉਂਦੇ ਪਹਾੜੀ ਖੇਤਰ ਦੇ ਚਾਰ ਪਿੰਡਾਂ ਵੱਲੋਂ ਵੋਟਾਂ ਮੌਕੇ ਰਾਜਨੀਤਕ ਪਾਰਟੀਆਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਪਿੰਡ ਬਗਿੰਢੀ ਵਿੱਚ ਸਾਬਕਾ ਸਰਪੰਚ ਪਾਲ ਸਿੰਘ, ਯੂਥ ਆਗੂ ਮੱਖਣ ਸਿੰਘ, ਪੰਚ ਬਲਵੀਰ ਸਿੰਘ ਅਤੇ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਸਿੰਘ ਨੇ ਦੱਸਿਆ ਕਿ ਅਜ਼ਾਦੀ ਤੋਂ ਲੈ ਕੇ ਹੁਣ ਤੱਕ ਕਾਂਗਰਸ ਤੇ ਅਕਾਲੀ ਦਲ ਦੇ ਨੁਮਾਇਦੇ ਉਨ੍ਹਾਂ ਨਾਲ ਵਿਕਾਸ ਸਬੰਧੀ ਵਾਅਦੇ ਕਰਕੇ ਭੁਲਾਉਦੇ ਆ ਜਹੇ ਹਨ। ਇਸ ਕਾਰਨ ਉਨ੍ਹਾਂ ਦੇ ਪਿੰਡਾਂ ਵਿੱਚ ਪੀਣ ਵਾਲੇ ਪਾਣੀ, ਸਿਹਤ ਅਤੇ ਵਿਦਿਆਕ ਬੁਨਿਆਦੀ ਸਹੂਲਤਾਂ ਸਮੇਤ ਰਸਤਿਆਂ, ਗਲੀਆਂ ਅਤੇ ਹੋਰ ਸਰਕਾਰੀ ਸਹੂਲਤਾਂ ਤੋਂ ਬਾਂਝੇ ਹੋਣ ਕਾਰਨ ਪ੍ਰੇਸ਼ਾਨੀਆਂ ਦਾ ਸ਼ਿਕਾਰ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਸਿਆਸੀ ਆਗੂਆਂ ਤੋਂ ਬੇਵਿਸਵਾਸ਼ੀ ਹੋਣ ਕਾਰਨ ਹੁਣ ਕਿਸੇ ਤੇ ਵੀ ਇਤਬਾਰ ਨਾ ਕਰਦਿਆਂ ਬਗਿੰਢੀ, ਗੁੜ੍ਹਾਂ, ਕਰੌਂਦੇਵਾਲਾ ਵਾਲਾ ਤੇ ਕਸੌਲੀ ਪਿੰਡਾਂ ਨੇ ਇਸ ਬਾਈਕਾਟ ਦਾ ਫੈਸਲਾ ਲਿਆ ਹੈ। ਜਿਸ ਬਾਰੇ ਸਮੂਹ ਇਲਾਕੇ ਦੇ ਪਿੰਡਾਂ ਵਿੱਚ ਹੋ ਰਹੀਆਂ ਮੀਟਿੰਗਾਂ ਤੋਂ ਬਾਅਦ ਪੂਰਨ ਫੈਸਲੇ ਦਾ ਜਲਦੀ ਹੀ ਐਲਾਨ ਕੀਤਾ ਜਾਵੇਗਾ। ਉਧਰ, ਇਸ ਸਬੰਧੀ ਮੌਕੇ ਪਹੁੰਚੇ ਆਪ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆ ਨੇ ਪਿੰਡਾਂ ਦੇ ਲੋਕਾਂ ਨੂੰ ਮਿਲ ਕੇ ਅਪੀਲ ਕੀਤੀ ਕਿ ਭਾਵੇਂ ਹੁਣ ਤੋਂ ਪਹਿਲਾਂ ਸੱਤਾ ਦਾ ਨਿੱਘ ਮਾਣ ਚੁੱਕੀਆਂ ਰਾਜਸੀ ਪਾਰਟੀਆਂ ਨੇ ਇਲਾਕੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਪਰ ਐਤਕੀਂ ਉਹ ਇੱਕ ਵਾਰ ਆਮ ਆਦਮੀ ਪਾਰਟੀ ਨੂੰ ਸੇਵਾ ਕਰਨ ਦਾ ਮੌਕਾ ਜਰੂਰ ਦੇਣ ਤਾਂ ਜੋ ਵਿਕਾਸ ਪੱਖੋਂ ਖਰੜ ਹਲਕੇ ਦੀ ਨੁਹਾਰ ਬਦਲੀ ਜਾ ਸਕੇ।

Load More Related Articles

Check Also

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ

ਮੁਹਾਲੀ ਹਲਕੇ ਵਿੱਚ ਸੀਵਰੇਜ, ਟੁੱਟੀਆਂ ਸੜਕਾਂ ਤੇ ਸਿਹਤ ਸਹੂਲਤਾਂ ਦੀ ਵੱਡੀ ਘਾਟ: ਬੱਬੀ ਬਾਦਲ ਬੱਬੀ ਬਾਦਲ ਵੱ…