Nabaz-e-punjab.com

ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸੋਹਲ

ਅਕਾਲੀ ਕੌਂਸਲਰ ਸੋਹਲ ਨੇ ਵਿਕਾਸ ਕੰਮਾਂ ਦੀ ਰਸਮੀ ਸ਼ੁਰੂਆਤ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਅਕਾਲੀ ਦਲ ਦੇ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਅੱਜ ਇੱਥੋਂ ਦੇ ਫੇਜ਼-4 (ਵਾਰਡ ਨੰਬਰ-11) ਵਿੱਚ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਰਵ ਚੈਨਲ ਅਤੇ ਇੰਟਰਲਾਕ ਪੇਵਰ ਬਲਾਕ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 15 ਲੱਖ ਰੁਪਏ ਦਾ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਵਾਰਡ ਦੇ ਵਿਕਾਸ ਕੰਮ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਸੀਨੀਅਰ ਸਿਟੀਜ਼ਨਾਂ ਸ੍ਰੀਮਤੀ ਸੁਨੀਤਾ ਨੱਥੂ ਰਾਮ ਅਤੇ ਸ੍ਰੀਮਤੀ ਦਵਿੰਦਰ ਕੌਰ ਭਾਟੀਆ ਨੇ ਵਿਕਾਸ ਕੰਮਾਂ ਵਿੱਚ ਹੱਥ ਵਟਾਉਂਦਿਆਂ ਅਕਾਲੀ ਕੌਂਸਲਰ ਦਾ ਧੰਨਵਾਦ ਕੀਤਾ। ਇਸ ਮੌਕੇ ਰੈਂਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸੁਰਿੰਦਰ ਸਿੰਘ ਸੋਢੀ, ਪ੍ਰਧਾਨ ਹਰਭਜਨ ਸਿੰਘ, ਸੀਨੀਅਰ ਮੀਤ ਪ੍ਰਧਾਨ ਦਿਆਲ ਸਿੰਘ, ਫੇਜ਼-4 ਦੇ ਮੰਦਰ ਪ੍ਰਧਾਨ ਦੇਸ਼ਰਾਜ ਗੁਪਤਾ, ਜਗਤਾਰ ਸਿੰਘ ਬਰੀਆ, ਪਰਮਿੰਦਰ ਸਿੰਘ ਬੰਟੀ, ਜਤਿੰਦਰ ਸਿੰਘ ਬੱਬੂ, ਤਰਸੇਮ ਸਿੰਘ, ਗਿਆਨ ਸਿੰਘ ਭੰਵਰਾ, ਆਰਡੀ ਕੌਸ਼ਲ, ਰਣਜੀਤ ਸਿੰਘ ਧੰਨਾ, ਮੁਖ਼ਤਿਆਰ ਸਿੰਘ, ਜਤਿੰਦਰਜੀਤ ਸਿੰਘ ਮੰਨਾ, ਧਮਰੀਕ ਸਿੰਘ ਸੱਲ, ਰੇਸ਼ਮ ਸਿੰਘ ਸੈਣੀ, ਸੁਖਦੇਵ ਸਿੰਘ ਸ਼ੇਰਗਿੱਲ, ਸੁਰਮੁੱਖ ਸਿੰਘ, ਸੁਸ਼ੀਲ ਗੁਪਤਾ, ਅਮਰੀਕ ਸਿੰਘ, ਗੁਰਦੀਪ ਸਿੰਘ ਬੇਦੀ, ਜਸਪਾਲ ਸਿੰਘ, ਨਿਰਮਲ ਸਿੰਘ, ਰੁਪਿੰਦਰ ਸਿੰਘ ਭਾਟੀਆ, ਜੇਪੀਐਸ ਨੰਦੇੜਾ, ਹਰਵਿੰਦਰ ਸਿੰਘ, ਬਲਵੰਤ ਸਿੰਘ, ਮਹਿੰਦਰਪਾਲ ਸੂਦ, ਜਗਜੀਤ ਸਿੰਘ ਬਵੇਜਾ, ਗੁਰਿੰਦਰ ਸਿੰਘ, ਬਲਵਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …