ਮੁਹਾਲੀ ਦੇ ਵਿਕਾਸ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ-71 ਵਿੱਚ 49.3 ਲੱਖ ਰੁਪਏ ਦੇ ਵਿਕਾਸ ਕੰਮ ਸ਼ੁਰੂ ਕਰਵਾਏ

ਨਬਜ਼-ਏ-ਪੰਜਾਬ, ਮੁਹਾਲੀ, 25 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੋਂ ਦੇ ਸੈਕਟਰ-71 ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਂਦੇ ਹੋਏ ਆਪ ਵਲੰਟੀਅਰ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਦੇ ਵਾਰਡ ਵਿੱਚ 49.3 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕਾਰਗਿੱਲ ਪਾਰਕ ਦੇ ਵਿਕਾਸ ਦਾ ਕੰਮ ਸ਼ੁਰੂ ਕਰਵਾਇਆ। ਪਾਰਕ ਵਿੱਚ ਫੁੱਟਪਾਥ ਦੀ ਮੁਰੰਮਤ, ਕੱਚੇ ਟਰੈਕ ਨੂੰ ਪੱਕਾ ਕਰਨਾ, ਟਾਈਲਾਂ ਦੀ ਮੁਰੰਮਤ ਅਤੇ ਪਾਰਕ ਵਿੱਚ ਯੋਗਾ ਸ਼ੈੱਡ ਬਣਾਇਆ ਜਾਵੇਗਾ। ਉਦਘਾਟਨ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਵੱਲੋਂ ਲੱਡੂ ਵੀ ਵੰਡੇ ਗਏ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸਾਰੇ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕੀਤੇ ਜਾਣਗੇ ਅਤੇ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਾਰਗਿੱਲ ਪਾਰਕ ਵਿੱਚ ਬੰਦ ਪਏ ਫੁਹਾਰਿਆਂ ਦੀ ਰਿਪੇਅਰ ਕਰਕੇ ਜਲਦੀ ਚਲਾਇਆ ਜਾਵੇਗਾ ਅਤੇ ਘਾਹ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਕ ਵਿੱਚ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਪਾਰਕ ਵਿਚਲੀ ਲਾਇਬਰੇਰੀ ਵਿੱਚ 14.88 ਲੱਖ ਰੁਪਏ ਦਾ ਨਵਾਂ ਫ਼ਰਨੀਚਰ ਖ਼ਰੀਦਿਆਂ ਗਿਆ ਹੈ। ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਬਤੌਰ ਮੇਅਰ ਕਾਰਜਕਾਲ ਦੌਰਾਨ ਸ਼ਹੀਦ ਆਰਮੀ ਫੌਜੀ ਜਵਾਨਾਂ ਦੀ ਯਾਦ ਵਿੱਚ ਕਾਰਗਿੱਲ ਪਾਰਕ ਵਿੱਚ ਲਾਇਬਰੇਰੀ ਮਨਜ਼ੂਰ ਕੀਤੀ ਗਈ ਸੀ, ਪ੍ਰੰਤੂ ਪਿਛਲੇ ਲੰਮੇ ਸਮੇਂ ਤੋਂ ਇਹ ਕੰਮ ਠੰਢੇ ਬਸਤੇ ਵਿੱਚ ਪਿਆ ਸੀ। ਜਿਸ ਨੂੰ ਅੱਜ ਸ਼ੁਰੂ ਕਰਵਾਇਆ ਗਿਆ ਹੈ।
ਇਸ ਮੌਕੇ ਹਾਜ਼ਰ ਸੈਕਟਰ-71 ਦੇ ਵਸਨੀਕਾਂ ਨੇ ਕਿਹਾ ਕਿ ਪਾਰਕ ਵਿੱਚ ਲਾਇਬਰੇਰੀ ਦੇ ਬੂਹੇ ਖੁੱਲ੍ਹਣ ਨਾਲ ਨਾ ਸਿਰਫ਼ ਬਜ਼ੁਰਗਾਂ ਨੂੰ ਸਗੋਂ ਨੌਜਵਾਨ ਪੀੜ੍ਹੀ ਨੂੰ ਸਾਹਿਤ ਨਾਲ ਜੁੜਨ ਦੀ ਸੁਵਿਧਾ ਮਿਲੇਗੀ। ਇਸ ਤੋਂ ਪਹਿਲਾਂ ਸਥਾਨਕ ਲੋਕਾਂ ਨੂੰ ਫੇਜ਼-7 ਸਥਿਤ ਲਾਇਬਰੇਰੀ ਵਿੱਚ ਜਾਣਾ ਪੈਂਦਾ ਸੀ।
ਇਸ ਮੌਕੇ ਆਪ ਦੇ ਯੂਥ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਨਿਗਮ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਕੌਂਸਲਰ ਗੁਰਮੀਤ ਕੌਰ, ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਬਚਨ ਸਿੰਘ ਬੋਪਾਰਾਏ, ਚਮਕੌਰ ਸਿੰਘ, ਗੁਰਦਿਆਲ ਸਿੰਘ ਸੈਣੀ, ਜਸਪਾਲ ਸਿੰਘ ਮਟੌਰ, ਰਾਜੀਵ ਵਸ਼ਿਸ਼ਟ, ਕੁਲਦੀਪ ਸਿੰਘ ਸੈਣੀ, ਆਰਪੀ ਸ਼ਰਮਾ, ਤਰਲੋਚਨ ਸਿੰਘ ਮਟੌਰ, ਚੀਫ਼ ਇੰਜੀਨੀਅਰ ਨਰੇਸ਼ ਬੱਤਾ, ਐਕਸੀਅਨ ਕਮਲਦੀਪ ਸਿੰਘ ਤੇ ਮੋਹਨ ਲਾਲ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Nander Murder Case: Punjab Police arrests key shooters among two BKI operatives; two pistols recovered

Nander Murder Case: Punjab Police arrests key shooters among two BKI operatives; two pisto…