ਮੁਹਾਲੀ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 274 ਕਰੋੜ 45 ਲੱਖ ਦੀ ਕੀਤੀ ਅਦਾਇਗੀ: ਡੀਸੀ

ਮੰਡੀਆਂ ਵਿੱਚ 1 ਲੱਖ 61 ਹਜ਼ਾਰ 991 ਮੀਟਰਿਕ ਟਨ ਝੋਨੇ ਦੀ ਆਮਦ, ਲਿਫ਼ਟਿੰਗ ਦੇ ਕੰਮ ਵੀ ਤੇਜ਼ੀ ਲਿਆਂਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਕਤੂਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀਆਂ ਅਨਾਜ ਮੰਡੀਆਂ ਸਮੇਤ 27 ਆਰਜ਼ੀ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ, ਲਿਫ਼ਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦਾ ਕੰਮ ਨਿਰਵਿਘਨ ਜਾਰੀ ਹੈ। ਹੁਣ ਤੱਕ ਖ਼ਰੀਦੇ ਗਏ ਝੋਨੇ ਬਦਲੇ ਕਿਸਾਨਾਂ ਦੀ 305 ਕਰੋੜ 20 ਲੱਖ ਰੁਪਏ ਦੀ ਅਦਾਇਗੀ ’ਚੋਂ 274 ਕਰੋੜ 45 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਆਮਦ ਵਿੱਚ ਤੇਜ਼ੀ ਆਈ ਹੈ। ਮੰਡੀਆਂ ਵਿੱਚ ਹੁਣ ਤੱਕ 1 ਲੱਖ 61 ਹਜ਼ਾਰ 991 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ’ਚੋਂ ਵੱਖ-ਵੱਖ ਸਰਕਾਰੀ ਖ਼ਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 1 ਲੱਖ 61 ਹਜ਼ਾਰ 871 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1 ਲੱਖ 37 ਹਜ਼ਾਰ 209 ਮੀਟਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਪਨਗਰੇਨ ਨੇ 40 ਹਜ਼ਾਰ 839 ਮੀਟਰਿਕ ਟਨ, ਮਾਰਕਫੈੱਡ ਨੇ 59 ਹਜ਼ਾਰ 858 ਮੀਟਰਿਕ ਟਨ, ਪਨਸਪ ਨੇ 28 ਹਜ਼ਾਰ 647 ਮੀਟਰਿਕ ਟਨ ,ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 20 ਹਜ਼ਾਰ 070 ਮੀਟਰਿਕ ਟਨ, ਐਫ਼ਸੀਆਈ ਨੇ 12 ਹਜ਼ਾਰ 273 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 184 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤੀ ਨਾਲ ਆਖਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ ਵਿੱਚ ਢਿੱਲ ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਭਾਵੇਂ ਕੋਵਿਡ-19 ਦੇ ਮਰੀਜ਼ਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਘੱਟ ਰਹੀ ਹੈ ਪ੍ਰੰਤੂ ਫਿਰ ਵੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਖ਼ਰੀਦ ਕੇਂਦਰਾਂ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖਣਾ, ਮੂੰਹ ਤੇ ਮਾਸਕ ਲਗਾ ਕੇ ਰੱਖਣਾ ਅਤੇ ਸੈਨੇਟਾਈਜ਼ਰ ਦੀ ਵਰਤੋਂ ਦੇ ਨਿਯਮਾਂ ਨੂੰ ਲਾਗੂ ਰੱਖਣਾ ਯਕੀਨੀ ਬਣਾਇਆ ਜਾਵੇ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…