ਲਖਵਿੰਦਰ ਸਿੰਘ ਕਾਲਾ ਨੂੰ ਕਾਂਗਰਸ ਐਸਸੀ ਵਿੰਗ ਦਾ ਚੇਅਰਮੈਨ ਲਾਇਆ

ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ:
ਇੱਥੋਂ ਦੇ ਇਤਿਹਾਸਕ ਨਗਰ ਪਿੰਡ ਸੋਹਾਣਾ ਦੇ ਵਸਨੀਕ ਅਤੇ ਦਲਿਤ ਆਗੂ ਲਖਵਿੰਦਰ ਸਿੰਘ ਕਾਲਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸਸੀ ਵਿੰਗ) ਬਲਾਕ ਮੁਹਾਲੀ (ਦਿਹਾਤੀ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਰਾਜਾ ਵੜਿੰਗ ਦੀ ਸਹਿਮਤੀ ਨਾਲ ਮੁਹਾਲੀ ਦੇ ਜ਼ਿਲ੍ਹਾ ਚੇਅਰਮੈਨ ਹੰਸ ਰਾਜ ਵੱਲੋਂ ਇਹ ਨਿਯੁਕਤੀ ਕੀਤੀ ਗਈ।
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਵੇਂ ਥਾਪੇ ਬਲਾਕ ਚੇਅਰਮੈਨ ਲਖਵਿੰਦਰ ਸਿੰਘ ਕਾਲਾ ਨੂੰ ਨਿਯੁਕਤੀ ਪੱਤਰ ਸੌਂਪਿਆ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ। ਅਖੀਰ ਵਿੱਚ ਨਵ-ਨਿਯੁਕਤ ਚੇਅਰਮੈਨ ਲਖਵਿੰਦਰ ਸਿੰਘ ਕਾਲਾ ਨੇ ਪਾਰਟੀ ਹਾਈ ਕਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ, ਬਲਬੀਰ ਸਿੰਘ ਸਿੱਧੂ, ਮੇਅਰ ਜੀਤੀ ਸਿੱਧੂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਸ਼ਿੱਕਤ ਨਾਲ ਕੰਮ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ

ਪੀੜਤ ਦੁਕਾਨਦਾਰਾਂ ਵੱਲੋਂ ਟੀਡੀਆਈ ਦਫ਼ਤਰ ਦੀ ਘੇਰਾਬੰਦੀ ਤੋਂ ਬਾਅਦ ਮੁਰੰਮਤ ਕੰਮ ਸ਼ੁਰੂ ਹੋਏ ਮਾਰਕੀਟ ਦੇ ਮੁੱਖ …