Share on Facebook Share on Twitter Share on Google+ Share on Pinterest Share on Linkedin ਲਾਲੜੂ ਪੁਲੀਸ ਵੱਲੋਂ ਸਕਾਰਪੀਓ ਗੱਡੀ ’ਚੋਂ 75 ਲੱਖ ਰੁਪਏ ਦੀ ਨਗਦੀ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ: ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਮਾਡਲ ਕੋਡ ਆਫ਼ ਕੰਡਕਟ ਲੱਗਣ ਉਪਰੰਤ ਗੈਰ ਕਾਨੂੰਨੀ ਗਤੀਵਿਧੀਆਂ ਕਰਨ ਵਾਲੇ ਭੈੜੈ ਅਨਸਰਾਂ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆ ਵਿਰੁੱਧ ਆਰੰਭੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਲਾਲੜੂ ਦੀ ਪੁਲਿਸ ਵੱਲੋਂ 2 ਵਿਅਕਤੀਆਂ ਕੋਲੋਂ 75 ਲੱਖ ਰੁਪਏ ਦੀ ਨਗਦੀ ਸਮੇਤ 1 ਸਕਾਰਪੀਓ ਗੱਡੀ ਰਿਕਵਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸ੍ਰੀ ਭੁੱਲਰ ਨੇ ਇਸ ਸਬੰਧੀ ਡਿਟੇਲ ਵਿੱਚ ਜਾਣਕਾਰੀ ਦਿੰਦਿਆਂ ਕਿ ਅੱਜ ਮਿਤੀ 27 ਮਾਰਚ ਨੂੰ ਸਿਮਰਨਜੀਤ ਸਿੰਘ ਡੀਐਸਪੀ ਸਰਕਲ ਡੇਰਾਬੱਸੀ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਚਰਨ ਸਿੰਘ ਮੁੱਖ ਅਫ਼ਸਰ ਥਾਣਾ ਲਾਲੜੂ ਵੱਲੋਂ ਸਮੇਤ ਪੁਲੀਸ ਪਾਰਟੀ ਦੇ ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਪਿੰਡ ਸਰਸੀਣੀ ਨੇੜੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਅੰਬਾਲਾ ਸਾਈਡ ਤੋਂ ਆਉਂਦੀ ਇੱਕ ਸਕਾਰਪੀਓ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ, ਗੱਡੀ ਵਿੱਚ ਪ੍ਰਮੋਦ ਸਾਗਵਾਨ ਵਾਸੀ ਪਿੰਡ ਕਾਜਲਾ ਕਵਾਸ ਤਹਿਸੀਲ ਭਵਾਣਾ, ਜਿਲਾ ਜੁੰਜਨੂ (ਰਾਜਸਥਾਨ) ਅਤੇ ਸੋਨੂੰ ਸਿੰਘ ਵਾਸੀ ਪਿੰਡ ਸੀਹਾ ਤਹਿਸੀਲ ਤੇ ਜ਼ਿਲ੍ਹਾ ਰਿਵਾੜੀ (ਹਰਿਆਣਾ) ਸਵਾਰ ਸਨ। ਇਨ੍ਹਾਂ ਵਿਅਕਤੀਆਂ ਨੇ ਰਿਵਾੜੀ ਤੋਂ ਚੰਡੀਗੜ੍ਹ ਜਾਣ ਬਾਰੇ ਦੱਸਿਆ। ਸਕਾਰਪੀਓ ਗੱਡੀ ਦੀ ਤਲਾਸ਼ੀ ਦੌਰਾਨ ਇਨ੍ਹਾਂ ਵਿਅਕਤੀਆਂ ਕੋਲੋਂ 75 ਲੱਖ ਰੁਪਏ ਕੈਸ਼ ਬਰਾਮਦ ਹੋਇਆ, ਜੋ ਮੌਕਾ ਪਰ ਇਸ ਸਬੰਧੀ ਕੋਈ ਰਸੀਦ ਆਦਿ ਪੇਸ਼ ਨਹੀਂ ਕਰ ਸਕੇ ਅਤੇ ਨਾ ਹੀ ਇਸ ਕੈਸ਼ ਸਬੰਧੀ ਕੋਈ ਤਸੱਲੀਬਖ਼ਸ਼ ਜਵਾਬ ਦੇ ਸਕੇ। ਉਨ੍ਹਾਂ ਦੱਸਿਆ ਕਿ ਸਕਾਰਪਿਓ ’ਚੋਂ ਮਿਲੀ ਨਗਦੀ ਸਬੰਧੀ ਥਾਣਾ ਲਾਲੜੂ ਵਿੱਚ ਡੀਡੀਆਰ ਦਰਜ ਕਰਕੇ ਅਗਲੇਰੀ ਕਾਰਵਾਈ ਲਈ ਇਨਕਮ ਟੈਕਸ ਵਿਭਾਗ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ