Share on Facebook Share on Twitter Share on Google+ Share on Pinterest Share on Linkedin ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ: ਕਿਸਾਨਾਂ ਨੇ ‘ਆਪ’ ਵਿਧਾਇਕ ਨਾਲ ਕੀਤੀ ਅਹਿਮ ਮੀਟਿੰਗ ਸੋਮਵਾਰ ਨੂੰ ਡੀਸੀ ਮੁਹਾਲੀ ਨੂੰ ਖ਼ੁਦ ਮਿਲਣਗੇ ‘ਆਪ’ ਵਿਧਾਇਕ ਕੁਲਵੰਤ ਸਿੰਘ ਤੇ ਹੋਰ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਕਿਸਾਨਾਂ ਦਾ ਲੜੀਵਾਰ ਧਰਨਾ ਪੰਜਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ: ਨੈਸ਼ਨਲ ਹਾਈਵੇਅ ਅਥਾਰਟੀ ਨਵੀਂ ਦਿੱਲੀ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਮੁਹਾਲੀ ਏਅਰਪੋਰਟ ਨੇੜਿਓਂ ਆਈਟੀ ਸਿਟੀ ਤੋਂ ਕੁਰਾਲੀ ਤੱਕ ਅਤੇ ਡੇਰਾਬੱਸੀ ਖੇਤਰ ਵਿੱਚ ਬਣਾਏ ਜਾਣ ਵਾਲੇ ਦੋ ਕੌਮੀ ਮਾਰਗਾਂ ਲਈ ਘੱਟ ਕੀਮਤ ’ਤੇ ਜ਼ਮੀਨਾਂ ਐਕਵਾਇਰ ਕਰਨ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਇਲਾਕੇ ਦੇ ਕਿਸਾਨਾਂ ਵੱਲੋਂ ਗਠਿਤ ਸਾਂਝੀ ਰੋਡ ਸੰਯੁਕਤ ਕਿਸਾਨ ਕਮੇਟੀ ਦੇ ਬੈਨਰ ਹੇਠ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਕਿਸਾਨਾਂ ਦਾ ਲੜੀਵਾਰ ਧਰਨਾ ਐਤਵਾਰ ਨੂੰ ਪੰਜਵੇਂ ਦਿਨ ਵੀ ਜਾਰੀ ਰਿਹਾ। ਉਧਰ, ਧਰਨਾਕਾਰੀ ਕਿਸਾਨਾਂ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਅਤੇ ਕੌਮੀ ਮਾਰਗਾਂ ਲਈ ਐਕਵਾਇਰ ਕੀਤੀਆਂ ਜਾਣ ਵਾਲੀਆਂ ਜ਼ਮੀਨਾਂ ਦਾ ਕਿਸਾਨਾਂ ਨੂੰ ਮੌਜੂਦਾ ਮਾਰਕੀਟ ਭਾਅ ਅਨੁਸਾਰ ਯੋਗ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕੁਲਵੰਤ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਭਲਕੇ ਸੋਮਵਾਰ ਨੂੰ ਖ਼ੁਦ ਡੀਸੀ ਨਾਲ ਗੱਲ ਕਰਨਗੇ। ਕਿਸਾਨਾਂ ਨੇ ਸਪੱਸ਼ਟ ਰੂਪ ਵਿੱਚ ਆਖਿਆ ਕਿ ਉਹ ਕੌਡੀਆਂ ਦੇ ਭਾਅ ਆਪਣੀ ਜ਼ਮੀਨ ਦਾ ਇਕ ਟੁਕੜਾ ਵੀ ਨਹੀਂ ਦੇਣਗੇ। ਮੀਟਿੰਗ ਵਿੱਚ ਮੌਜੂਦ ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਜਸਪਾਲ ਸਿੰਘ ਨਿਆਮੀਆਂ, ਰਣਬੀਰ ਸਿੰਘ ਗਰੇਵਾਲ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਕਰਾਲਾ, ਗੁਰਮੁੱਖ ਸਿੰਘ ਲਾਂਡਰਾਂ, ਰਾਣਾ ਕਰਮਜੀਤ ਸਿੰਘ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਮੌਜੂਦਾ ਮਾਰਕੀਟ ਭਾਅ ਦੇ ਮੁਤਾਬਕ ਜ਼ਮੀਨਾਂ ਦਾ ਮੁਆਵਜ਼ਾ ਦੇਣ ਲਈ ਲਿਖਤੀ ਭਰੋਸਾ ਨਹੀਂ ਦਿੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਆਪ ਵਿਧਾਇਕ ਕੁਲਵੰਤ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਭਰੋਸਾ ਦਿੱਤਾ ਕਿ ਉਹ ਭਲਕੇ ਸੋਮਵਾਰ ਨੂੰ ਖ਼ੁਦ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨਾਲ ਮੁਲਾਕਾਤ ਕਰਨਗੇ। ਕਿਸਾਨਾਂ ਨੇ ਕਿਹਾ ਕਿ ਡੀਸੀ ਤਾਂ ਪਹਿਲਾਂ ਹੀ ਆਪਣਾ ਪੱਲਾ ਝਾੜ ਚੁੱਕੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਉਹ ਇਕ ਵਾਰ ਜ਼ਰੂਰ ਡੀਸੀ ਨੂੰ ਮਿਲਣਗੇ। ਇਸ ਉਪਰੰਤ ਮੁੱਖ ਮੰਤਰੀ ਜਾਂ ਮੁੱਖ ਸਕੱਤਰ ਨਾਲ ਰੋਡ ਸੰਘਰਸ਼ ਕਮੇਟੀ ਦੇ ਮੋਹਰੀ ਆਗੂਆਂ ਦੀ ਮੀਟਿੰਗ ਕਰਵਾ ਕੇ ਇਸ ਮਸਲੇ ਦਾ ਢੁਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਐਨਐਚਆਈ ਦੇ ਪ੍ਰਾਜੈਕਟ ਡਾਇਰੈਕਟਰ ਨੂੰ ਪੱਤਰ ਲਿਖਣ ਦਾ ਭਰੋਸਾ ਦਿੱਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ