ਜ਼ਮੀਨ ਦਾ ਵਿਵਾਦ: 13 ਅਗਸਤ ਨੂੰ ਬਲਬੀਰ ਸਿੱਧੂ ਦਾ ਪੁਤਲਾ ਸਾੜਨਗੇ ਆਪ ਵਲੰਟੀਅਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
‘‘ਜੇਕਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਗਊਆਂ ਦੀ ਸੇਵਾ ਕਰਨ ਦੀ ਇੱਛਾ ਰੱਖਦੇ ਸਨ ਤਾਂ ਪਹਿਲਾਂ ਤੋਂ ਹੀ ਚੱਲ ਰਹੀ ਸਰਕਾਰੀ ਗਊਸ਼ਾਲਾ ਦਾ ਨਵੀਨੀਕਰਨ ਕਰਦੇ ਪਰ ਉਨ੍ਹਾਂ ਅਜਿਹੀ ਪੈਰਵੀ ਨਹੀਂ ਕੀਤੀ ਕਿਉਂਕਿ ਉਨ੍ਹਾਂ ਦੀ ਇੱਛਾ ਤਾਂ ਕਥਿਤ ਤੋਰ ’ਤੇ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੀ ਹੈ।’’ ਇਹ ਦੋਸ਼ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਪ ਦੇ ਜ਼ਿਲ੍ਹਾ ਪ੍ਰਧਾਨ ਗੋਬਿੰਦਰ ਮਿੱਤਲ, ਮਲਵਿੰਦਰ ਸਿੰਘ ਕੰਗ ਅਤੇ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਨੇ ਲਗਾਏ। ਉਨ੍ਹਾਂ ਐਲਾਨ ਕੀਤਾ ਕਿ 13 ਅਗਸਤ ਨੂੰ ਬਲਬੀਰ ਸਿੱਧੂ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਆਪ ਆਗੂਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਨੇ ਗਊਸ਼ਾਲਾ ਪੁੰਨ ਦੇ ਨਾਂ ਉੱਤੇ ਪਿੰਡ ਬਲੌਂਗੀ ਦੀ ਕਰੋੜਾਂ ਰੁਪਏ ਦੀ ਪੰਚਾਇਤੀ ਜ਼ਮੀਨ ਆਪਣੇ ਟਰੱਸਟ ਦੇ ਨਾਂ ਲੀਜ਼ ਉੱਤੇ ਲਈ ਹੈ। ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨ ਲੈਣ ਲਈ ਉਨ੍ਹਾਂ ਵੱਲੋਂ ਪ੍ਰਾਈਵੇਟ ਟਰੱਸਟ ਵਿੱਚ ਆਪਣੇ ਪਰਿਵਾਰ, ਛੋਟੇ ਭਰਾ ਮੇਅਰ ਜੀਤੀ ਸਿੱਧੂ ਦੇ ਪੀਏ ਅਤੇ ਕਰੀਬੀਆਂ ਨੂੰ ਮੈਂਬਰ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਵਲ 25 ਹਜ਼ਾਰ ਰੁਪਏ ਪ੍ਰਤੀ ਏਕੜ ਰਕਮ ਦੇ ਕੇ ਬਲੌਂਗੀ ਪੰਚਾਇਤ ਦੀ ਆਮਦਨ ਬਣਾਉਣ ਦਾ ਡਰਾਮਾ ਕੀਤਾ ਗਿਆ ਹੈ। ਇਸ ਮੌਕੇ ਸੰਯੁਕਤ ਸਕੱਤਰ ਡਾ. ਚਿਾਰਗਦੀਪ ਸਿੰਘ ਆਹਲੂਵਾਲੀਆ, ਜ਼ਿਲ੍ਹਾ ਸਕੱਤਰ ਪ੍ਰਭਜੋਤ ਕੌਰ, ਐਡਵੋਕੇਟ ਅਮਰਦੀਪ ਕੌਰ ਅਤੇ ਗੁਰਮੇਜ ਸਿੰਘ ਕਾਹਲੋਂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …