ਲੈਂਡ ਪੁਲਿੰਗ ਸਕੀਮ: ਕਿਸਾਨਾਂ ਨੂੰ ਮੁਆਵਜੇ ਵਜੋਂ ਪ੍ਰਾਪਰਟੀ ਜਾਂ ਪੈਸੇ ਦੀ ਸਹੂਲਤ ਦਾ ਲਾਭ ਮਿਲੇ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ:
ਪੰਜਾਬ ਸਰਕਾਰ ਵੱਲੋਂ ਐਕਵਾਇਰ ਕੀਤੀ ਜਾ ਰਹੀ 4500 ਏਕੜ ਜਮੀਨ ਦੇ ਮਾਲਕ ਕਿਸਾਨਾਂ ਨੂੰ ਲੈਂਡ ਪੁਲਿੰਗ ਸਕੀਮ ਤਹਿਤ ਦੇ ਮੁਆਵਜੇ ਵਜੋਂ ਪ੍ਰਾਪਰਟੀ ਜਾਂ ਨਕਦੀ ਵਿੱਚੋਂ ਕੋਈ ਵੀ ਬਦਲ ਚੁਨਣ ਦੀ ਸਹੂਲਤ ਦਿੱਤੀ ਜਾਣੀ ਚਾਹੀਦੀ ਹੈ। ਇਸ ਗੱਲ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਉਹਨਾਂ ਨਾਲ ਮੁਲਾਕਾਤ ਕਰਨ ਆਏ ਜ਼ਮੀਨ ਮਾਲਕਾਂ ਦੇ ਇੱਕ ਵਫ਼ਦ ਨੂੰ ਸੰਬੋਧਨ ਕਰਦਿਆਂ ਆਖੀ। ਇਸ ਵਫਦ ਵੱਲੋਂ ਕੈਪਟਨ ਸਿੱਧੂ ਤੋਂ ਮੰਗ ਕੀਤੀ ਗਈ ਕਿ ਉਹ ਹਲਕੇ ਦੇ ਕਿਸਾਨਾਂ ਨਾਲ ਕਿਸੇ ਕਿਸਮ ਦੀ ਧੱਕੇਸ਼ਾਹੀ ਹੋਣ ਤੋਂ ਕਿਸਾਨਾਂ ਨੂੰ ਬਚਾਉਣ।
ਕੈਪਟਨ ਸਿੱਧੂ ਦੇ ਕਿਹਾ ਕਿ ਇਸ ਤੋਂ ਪਹਿਲਾ ਗਮਾਡਾ ਵੱਲੋਂ ਜ਼ਮੀਨ ਅਕਵਾਇਰ ਕਰਨ ਵੇਲੇ ਲੈਂਡ ਪੁਲਿੰਗ ਸਕੀਮ ਤਹਿਤ ਮੁਆਵਜ਼ੇ ਵਜੋਂ ਪ੍ਰਾਪਰਟੀ ਦਿੱਤੀ ਗਈ ਸੀ ਪ੍ਰੰਤੂ ਕਈ ਛੋਟੇ ਕਿਸਾਨ ਅਨਪੜ੍ਹਤਾ ਅਤੇ ਅਗਿਆਨਤਾ ਕਾਰਨ ਇਹਨਾਂ ਸਹੂਲਤਾਂ ਤੋਂ ਵਾਂਝੇ ਰਹਿ ਗਏ ਸਨ ਅਤੇ ਕਈ ਕਿਸਾਨਾਂ ਵੱਲੋੱ ਇਹ ਮੰਗ ਕੀਤੀ ਗਈ ਸੀ ਕਿ ਉਹਨਾਂ ਨੂੰ ਲੈਂਡ ਪੁਲਿੰਗ ਸਕੀਮ ਤਹਿਤ ਮਿਲਣ ਵਾਲੇ ਮੁਆਵਜ਼ੇ ਵਿੱਚ ਪ੍ਰਾਪਰਟੀ ਦੀ ਥਾਂ ਸਬੰਧਤ ਕਿਸਾਨਾਂ\ਜ਼ਮੀਨ ਮਾਲਕਾਂ ਨੂੰ ਪੈਸੇ ਦੇਣ ਦੀ ਸਹੂਲਤ ਵੀ ਦਿੱਤੀ ਜਾਵੇ।
ਕੈਪਟਨ ਸਿੱਧੂ ਨੇ ਇਸ ਮੌਕੇ ਸਰਕਾਰ ਤੋੲ ਮੰਗ ਕੀਤੀ ਕਿ ਇਸ ਸਕੀਮ ਦੀਆਂ ਕਮੀਆਂ ਨੂੰ ਦੂਰ ਕਰਕੇ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੇ ਉਹਨਾਂ ਦਾ ਬਣਦਾ ਹੱਕ ਹਾਸਲ ਹੋ ਸਕੇ। ਇਸ ਮੌੇਕੇ ਕਿਸਾਨਾਂ ਦੇ ਵਫ਼ਦ ਦੀ ਪ੍ਰਧਾਨਗੀ ਬਾਰਕਪੁਰ ਤੋਂ ਸਾਬਕਾ ਸਰਪੰਚ ਰਸ਼ਪਾਲ ਸਿੰਘ ਨੇ ਕੀਤੀ। ਉਨ੍ਹਾਂ ਦੇ ਨਾਲ ਸੇਵਾ ਸਿੰਘ, ਹਰਮਿੰਦਰ ਸਿੰਘ ਪੱਤੋਂ, ਬਲਾਕ ਸੰਮਤੀ ਦੇ ਚੇਅਰਮੈਨ ਰੇਸ਼ਮ ਸਿੰਘ ਬੈਂਰੋਪੁਰ, ਬਲਵਿੰਦਰ ਸਿੰਘ ਗੋਬਿੰਦਗੜ੍ਹ ਅਤੇ ਬਲਜਿੰਦਰ ਸਿੰਘ, ਪ੍ਰਭਜੋਤ ਸਿੰਘ ਸਮੇਤ ਵੱਡੀ ਗਿਣਤੀ ਕਿਸ਼ਾਨ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…