Nabaz-e-punjab.com

ਲਾਂਡਰਾਂ-ਬਨੂੜ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਦਹੀ ਹਾਲਤ ਖਸਤਾ, ਰਾਹਗੀਰ ਪ੍ਰੇਸ਼ਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਇੱਥੋਂ ਦੇ ਨਜ਼ਦੀਕੀ ਪਿੰਡ ਲਾਂਡਰਾਂ ਤੋਂ ਬਨੂੜ ਅਤੇ ਲਾਂਡਰਾਂ ਤੋਂ ਖਰੜ ਨੂੰ ਜਾਂਦੇ ਬਾਬਾ ਬੰਦਾ ਸਿੰਘ ਬਹਾਦਰ ਰਾਜ ਮਾਰਗ ਦੀ ਹਾਲਤ ਕਈ ਥਾਵਾਂ ’ਤੇ ਕਾਫੀ ਖਸਤਾ ਬਣੀ ਹੋਈ ਹੈ। ਸੜਕ ਵਿਚਕਾਰ ਵਿੱਚ ਅਤੇ ਕਿਨਾਰਿਆਂ ’ਤੇ ਖੱਡੇ ਪਏ ਹੋਣ ਕਾਰਨ ਰਾਹਗੀਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੰਝ ਹੀ ਲਾਂਡਰਾਂ ਤੋਂ ਸਰਹਿੰਦ ਸੜਕ ’ਤੇ ਵੀ ਥਾਂ ਥਾਂ ਖੱਡੇ ਪਏ ਹੋਏ ਹਨ। ਹਾਲਾਂਕਿ ਇਸ ਸੜਕ ਨੂੰ ਨਵੇਂ ਸਿਰਿਓਂ ਚੌੜਾ ਅਤੇ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਲੋੜੀਂਦੇ ਫੰਡ ਵੀ ਰਿਲੀਜ਼ ਹੋ ਚੁੱਕੇ ਹਨ ਲੇਕਿਨ ਹੁਣ ਤੱਕ ਸੜਕ ਦਾ ਕੰਮ ਸ਼ੁਰੂ ਨਹੀਂ ਹੋਇਆ।
ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਮੰਗ ਕੀਤੀ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਅਤੇ ਲਾਂਡਰਾਂ ਸਰਹਿੰਦ ਸੜਕ ’ਤੇ ਪਏ ਖੱਡਿਆਂ ਦੀ ਮੁਰੰਮਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮਾਰਗ ’ਤੇ ਪਿੰਡ ਭਾਗੋਮਾਜਰਾ ਵਿੱਚ ਪਏ ਡੂੰਘੇ ਖੱਡੇ ਕਾਰਨ ਰੋਜ਼ਾਨਾ ਹਾਦਸੇ ਵਾਪਰਦੇ ਹਨ। ਜਿਨ੍ਹਾਂ ਕਾਰਨ ਰਾਹਗੀਰ ਬਹੁਤ ਤੰਗ ਪ੍ਰੇਸ਼ਾਨ ਹਨ। ਉਨ੍ਹਾਂ ਦੱਸਿਆ ਕਿ ਇਸ ਮਾਰਗ ’ਤੇ ਹਰ ਵੇਲੇ ਕਾਫੀ ਆਵਾਜਾਈ ਰਹਿੰਦੀ ਹੈ। ਜਿਸ ਕਾਰਨ ਇੱਥੇ ਹਰ ਸਮੇਂ ਹਾਦਸੇ ਵਾਪਰਨ ਦਾ ਖ਼ਤਰਾ ਬਣਿਆ ਰਹਿੰਦਾ ਹੈ।
ਸ੍ਰੀ ਭਾਗੋਮਾਜਰਾ ਨੇ ਦੱਸਿਆ ਕਿ ਟੀਡੀਆਈ ਨੇੜੇ ਇਸ ਸੜਕ ’ਤੇ ਕੂਣੀ ਮੋੜ ਬਣਿਆ ਹੋਣ ਕਾਰਨ ਰਾਤ ਨੂੰ ਵਾਹਨ ਡਿਵਾਈਡਰ ਨਾਲ ਟਕਰਾਉਣ ਦੀ ਸੰਭਾਵਨਾ ਬਹੁਤ ਜ਼ਿਆਦਾ ਵੱਧ ਜਾਂਦੀ ਹੈ ਕਿਉਂਕਿ ਇਹ ਮੋੜ ਰਾਤ ਦੇ ਹਨੇਰੇ ਵਿੱਚ ਬਿਲਕੁਲ ਵੀ ਦਿਖਾਈ ਨਹੀਂ ਦਿੰਦਾ ਹੈ। ਇਸ ਕਾਰਨ ਰੋਜ਼ਾਨਾ ਕੋਈ ਨਾ ਕੋਈ ਹਾਦਸਾ ਵਾਪਰ ਜਾਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੜਕਾਂ ਦੀ ਮੁਰੰਮਤ ਕੀਤੀ ਜਾਵੇ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਸਤਪਾਲ ਸਿੰਘ ਸਵਾੜਾ, ਹਰਜੰਗ ਸਿੰਘ ਚਡਿਆਲਾ, ਰਜਿੰਦਰ ਸਿੰਘ ਰੰਗਾ, ਦਰਸ਼ਨ ਸਿੰਘ ਬੀਰਾ ਮਾਜਰੀ ਅਤੇ ਨਰਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…