ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਦੇਣ ਮਹਾਨ: ਵੀਰਪਾਲ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਈ:
ਇੱਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਦੇ ਦਫ਼ਤਰ ਵਿੱਚ ‘ਸਾਹਿਤਕ ਸੱਥ’ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸ਼੍ਰੀਮਤੀ ਵੀਰਪਾਲ ਕੌਰ ਜੁਆਇੰਟ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਜਿੱਥੇ ਜੁਆਇੰਟ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ਼੍ਰੀਮਤੀ ਵੀਰਪਾਲ ਕੌਰ ਨੂੰ ‘ਜੀ ਆਇਆਂ ਨੂੰ‘ ਕਿਹਾ ਉੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਗਦਰ ਕਵਿਤਾ ਦਾ ਆਜ਼ਾਦੀ ਸੰਗਰਾਮ ਦੇ ਵਿਚ ਪਾਏ ਗਏ ਯੋਗਦਾਨ ਬਾਰੇ ਚਾਨਣਾ ਪਾਇਆ। ਸ਼੍ਰੀਮਤੀ ਵੀਰਪਾਲ ਕੌਰ ਵੱਲੋਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦਿਆਂ ਛੋਟੀ ਉਮਰੇ ਉਨ੍ਹਾਂ ਦੀ ਆਜ਼ਾਦੀ ਲਈ ਘਾਲਣਾ ਅਤੇ ਗਦਰ ਲਹਿਰ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਨੂੰ ਸਮਾਰਟ ਦਫ਼ਤਰ ਬਣਾਉਣ ‘ਤੇ ਉਨ੍ਹਾਂ ਵੱਲੋਂ ਡਾ. ਦਵਿੰਦਰ ਸਿੰਘ ਬੋਹਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਅਤੇ ਇੰਸਟ੍ਰਕਟਰ ਸ਼੍ਰੀ ਜਤਿੰਦਰਪਾਲ ਸਿੰਘ ਵੱਲੋਂ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੀਵਨ ਅਤੇ ਸ਼ਹਾਦਤ ਬਾਰੇ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ ‘ਸਾਹਿਤਕ ਸੱਥ‘ ਦੇ ਮੈਂਬਰਾਂ ਸ਼ਿਫ਼ਾਲੀ ਸ਼ਰਮਾ, ਮਨਪ੍ਰੀਤ ਕੌਰ, ਗੁਰਦੀਪ ਕੌਰ, ਮਨਵਿੰਦਰ ਸਿੰਘ, ਰਾਕੇਸ਼ ਕੁਮਾਰ, ਸਿਮਰਨਪ੍ਰੀਤ ਕੌਰ, ਹਰਸਿਮਰਨ ਸਿੰਘ, ਹਰਮਨ ਸਿੰਘ, ਨਵਜੀਤ ਸਿੰਘ ਅਤੇ ਜਗਦੀਪ ਕੌਰ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨਾਲ ਸਬੰਧਿਤ ਕਵਿਤਾਵਾਂ ਅਤੇ ਆਪਣੇ ਵਿਚਾਰਾਂ ਦੀ ਸਾਂਝ ਪਾਈ ਗਈ। ਪ੍ਰੋਗਰਾਮ ਦੇ ਅੰਤ ਵਿਚ ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਦੇ ਸਮੂਹ ਸਟਾਫ਼ ਅਤੇ ‘ਸਾਹਿਤਕ ਸੱਥ‘ ਦੇ ਮੈਂਬਰਾਂ ਵੱਲੋਂ ਸ਼੍ਰੀਮਤੀ ਵੀਰਪਾਲ ਕੌਰ ਜੁਆਇੰਟ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦਾ ਸਨਮਾਨ ਅਤੇ ਧੰਨਵਾਦ ਕੀਤਾ ਗਿਆ। ਇਸ ਸਮਾਗਮ ਮੌਕੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…