
ਵੱਡੀ ਗਿਣਤੀ ਵਿੱਚ ਨੌਜਵਾਨਾਂ ਵੱਲੋਂ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ ਹੋਣ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਨਵੰਬਰ:
ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਸੈਕਟਰ-82 ਵਿੱਚ ਮੀਟਿੰਗ ਹੋਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਨੌਜਵਾਨਾਂ ਨੇ ਡੈਮੋਕ੍ਰੇਟਿਕ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਪਾਰਟੀ ਪ੍ਰਧਾਨ ਅਤੇ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ (ਡੈਮੋਕ੍ਰੇਟਿਕ) ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਨੌਜਵਾਨਾਂ ਨੂੰ ਪੰਜਾਬ ਦੇ ਰੌਸ਼ਨ ਭਵਿੱਖ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਮੇਜਰ ਸਿੰਘ ਨੂੰ ਪਾਰਟੀ ਦੀ ਮੁਹਾਲੀ (ਸ਼ਹਿਰ) ਦੀ ਇਕਾਈ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ।
ਡੈਮੋਕ੍ਰੇਟਿਕ ਦਲ ਵਿੱਚ ਸ਼ਾਮਲ ਹੋਣ ਨੌਜਵਾਨਾਂ ਵਿੱਚ ਅਮਨਪ੍ਰੀਤ ਸਿੰਘ, ਗੁਰਜਿੰਦਰ ਸਿੰਘ ਛੱਤ, ਪ੍ਰਭਜੋਤ ਸਿੰਘ, ਗੁਰਵਿੰਦਰ ਸਿੰਘ, ਪ੍ਰਵੀਨ ਸਿੰਘ, ਤਰਨਜੀਤ ਸਿੰਘ, ਸੈਕਟਰ-82 ਤੋਂ ਸਿਮਰਨਜੀਤ ਸਿੰਘ, ਗੁਰਵਿੰਦਰ ਸਿੰਘ ਡੇਰਾਬੱਸੀ, ਹਰਪ੍ਰੀਤ ਸਿੰਘ ਸਵਾੜਾ, ਅਮਰਜੀਤ ਸਿੰਘ, ਸਤਬੀਰ ਸਿੰਘ ਬਲੌਂਗੀ, ਰਾਜਵੀਰ ਰਾਏ, ਹੈਪੀ ਮਨੌਲੀ, ਧਰਮਜੀਤ ਸਿੰਘ ਖਰੜ, ਹਰਪ੍ਰੀਤ ਸਿੰਘ ਮਾਧੋਪੁਰ, ਗੁਰਪ੍ਰੀਤ ਸਿੰਘ ਸਮੇਤ ਹੋਰ ਨੌਜਵਾਨ ਸ਼ਾਮਲ ਹਨ। ਇਸ ਮੌਕੇ ਸੀਨੀਅਰ ਆਗੂ ਮਨਿੰਦਰ ਪਾਲ ਸਿੰਘ ਬਰਾੜ, ਬਲਜੀਤ ਸਿੰਘ ਜਗਤਪੁਰਾ, ਅਮਨਦੀਪ ਸਿੰਘ ਅਬਿਆਣਾ ਸਮੇਤ ਕਈ ਆਗੂ ਮੌਜੂਦ ਸਨ।